ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਰੋਧੀ ਪਾਰਟੀਆਂ ਦੇ I.N.D.I.A ਦੇ ਗਠਜੋੜ ਨੂੰ ਕਰਾਰਾ ਝਟਕਾ ਦਿੱਤਾ ਹੈ। ਕੇਜਰੀਵਾਲ ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਟਾਂ ਦੀ ਵੰਡ ਤੋਂ ਇਨਕਾਰ ਕਰ ਦਿੱਤਾ ਹੈ। ਸ਼ਨੀਵਾਰ ਨੂੰ ਲੁਧਿਆਣਾ ਰੈਲੀ ‘ਚ ਕੇਜਰੀਵਾਲ ਨੇ ਕਿਹਾ ਕਿ ‘ਆਪ’ ਪੰਜਾਬ ‘ਚ ਇਕੱਲਿਆਂ ਹੀ ਚੋਣਾਂ ਲੜੇਗੀ। ਪੰਜਾਬ ਵਿੱਚ 13 ਅਤੇ ਚੰਡੀਗੜ੍ਹ ਵਿੱਚ ਇੱਕ ਸੀਟ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਨ੍ਹਾਂ 14 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਆਉਣ ਵਾਲੇ 14-15 ਦਿਨਾਂ ਵਿੱਚ ਕਰ ਦਿੱਤਾ ਜਾਵੇਗਾ।
Total Views: 169 ,
Real Estate
















