
ਪੰਜਾਬ ਪੁਲਿਸ ਦੇ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਖ਼ਿਲਾਫ਼ ਸਪੈਸ਼ਲ ਟਾਸਕ ਫੋਰਸ ਵੱਡੀ ਕਾਰਵਾਈ ਕਰਨ ਜਾ ਰਹੀ ਹੈ। ਐਸਟੀਐਫ ਨੇ ਮੁਲਜ਼ਮ ਰਾਜਜੀਤ ਸਿੰਘ ਦੀ 20 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਦੀ ਪਛਾਣ ਕੀਤੀ ਹੈ। ਵਿਭਾਗ ਦੇ ਸੂਤਰਾਂ ਅਨੁਸਾਰ ਇਸ ਸਾਰੀ ਜਾਇਦਾਦ ਨੂੰ ਕੁਰਕ ਕਰਨ ਦੀ ਪ੍ਰਕਿਰਿਆ ਜਲਦੀ ਸ਼ੁਰੂ ਕੀਤੀ ਜਾ ਰਹੀ ਹੈ। ਐਸਟੀਐਫ ਦੀ ਜਾਂਚ ਟੀਮ ਇਸ ਮਾਮਲੇ ਵਿੱਚ ਮੁਲਜ਼ਮਾਂ ਦੀ ਕੁਰਕ ਕੀਤੀ ਜਾਇਦਾਦ ਦੇ ਪੂਰੇ ਵੇਰਵੇ ਕੇਂਦਰੀ ਮੰਤਰਾਲੇ ਦੀ ਕਮੇਟੀ ਦੇ ਸਾਹਮਣੇ ਪੇਸ਼ ਕਰੇਗੀ।
Total Views: 221 ,
Real Estate
















