ਨਕੋਦਰ ਦੇ ਪਿੰਡ ਮੱਲੀਆਂ ਖ਼ੁਰਦ ਵਿਚ 14.03.2022 ਨੂੰ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਗੋਲੀਆਂ ਮਾਰ ਕਤਲ ਕੀਤਾ ਗਿਆ ਸੀ ਜਿਸ ਤੋਂ ਬਾਅਦ ਨਕੋਦਰ ਸਦਰ ਪੁਲਸ ਨੇ ਅਲੱਗ ਅਲੱਗ ਧਾਰਾ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਕੁੱਝ ਗੈਂਗਸਟਰਾਂ ਨੂੰ ਜੋ ਜੇਲ੍ਹਾਂ ਵਿੱਚ ਬੰਦ ਸਨ ਉਨ੍ਹਾਂ ਨੂੰ ਲਿਆਂਦਾ ਗਿਆ ਸੀ ਅਤੇ ਹੁਣ ਇਸ ਮਾਮਲੇ ਵਿੱਚ ਦੋ ਸ਼ਾਰਪ ਸ਼ੂਟਰਾਂ ਨੂੰ ਪੁਲਿਸ ਨੇ ਕਾਬੂ ਕੀਤਾ ਜਿਨ੍ਹਾਂ ਦੀ ਪਛਾਣ ਰਵਿੰਦਰ ਸਿੰਘ ਉਰਫ਼ ਹੈਰੀ ਰਾਜਪੁਰਾ ਪੁੱਤਰ ਪ੍ਰੀਤਮ ਸਿੰਘ ਗੋਪਾਲ ਪੁਰ ਥਾਣਾ ਘੱਡਿਆਲ ਖੇੜੀ ਜ਼ਿਲ੍ਹਾ ਪਟਿਆਲਾ ਅਤੇ ਹਰਜੀਤ ਸਿੰਘ ਉਰਫ਼ ਹੈਰੀ ਪੁੱਤਰ ਗੁਰਤੇਜ ਸਿੰਘ ਵਾਸੀ ਪਿੰਡ ਮੋੜ ਕਲਾਂ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ।
Total Views: 324 ,
Real Estate