ਫ਼ਰੀਦਕੋਟ ਪੁਲੀਸ ਵੱਲੋਂ ਇੱਕ ਦਿਨ ਪਹਿਲਾਂ ਗੁਰੂਗਰਾਮ (ਹਰਿਆਣਾ) ਤੋਂ ਗ੍ਰਿਫ਼ਤਾਰ ਕੀਤੇ ਗਏ ਪ੍ਰਦੀਪ ਕਲੇਰ ਵਾਸੀ ਕੈਥਲ ਨੂੰ ਫ਼ਰੀਦਕੋਟ ਡਿਊਟੀ ਮੈਜਿਸਟਰੇਟ ਅਜੈਪਾਲ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਸ ਨੇ ਪ੍ਰਦੀਪ ਨੂੰ ਦੋ ਰੋਜ਼ਾ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲੀਸ ਨੇ ਅਦਾਲਤ ਨੂੰ ਦੱਸਿਆ ਕਿ ਪ੍ਰਦੀਪ ਕਲੇਰ ਨੇ ਕਥਿਤ ਪਿੰਡ ਬੁਰਜ ਜਵਾਹਰ ਸਿੰਘ ਵਾਲਾ ’ਚੋਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਨ, ਇਤਰਾਜ਼ਯੋਗ ਪੋਸਟਰ ਲਗਾਉਣ ਅਤੇ ਗੁਰੂ ਗ੍ਰੰਥ ਸਾਹਿਬ ਦੇ ਅੰਗ ਗਲੀਆਂ ਵਿੱਚ ਖਿਲਾਰਨ ਦੀ ਸਾਜ਼ਿਸ਼ ਰਚੀ ਸੀ। ਇਸ ਸਾਜ਼ਿਸ਼ ਵਿੱਚ ਸੰਦੀਪ ਬਰੇਟਾ ਅਤੇ ਅਰਸ਼ ਧੂਰੀ ਦੇ ਨਾਮ ਵੀ ਸ਼ਾਮਲ ਸਨ। ਪ੍ਰਦੀਪ ਕਲੇਰ, ਹਰਸ਼ ਧੂਰੀ ਅਤੇ ਸੰਦੀਪ ਬਰੇਟਾ ਡੇਰਾ ਸਿਰਸਾ ਦੀ ਕੌਮੀ ਕਮੇਟੀ ਦੇ ਮੈਂਬਰ ਸਨ। ਵਿਸ਼ੇਸ਼ ਜਾਂਚ ਟੀਮ ਦੀ ਪੜਤਾਲ ਅਨੁਸਾਰ ਪ੍ਰਦੀਪ ਕਲੇਰ ਨੇ ਹੀ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ ਮੁਲਾਕਾਤ ਡੇਰਾ ਸਿਰਸਾ ਦੇ ਮੁਖੀ ਨਾਲ ਕਰਵਾਈ ਸੀ। ਪ੍ਰਦੀਪ ਕਲੇਰ ਖ਼ਿਲਾਫ਼ ਫ਼ਰੀਦਕੋਟ ਜ਼ਿਲ੍ਹੇ ਵਿੱਚ ਬੇਅਦਬੀ ਨਾਲ ਸਬੰਧਤ ਤਿੰਨ ਕੇਸ ਦਰਜ ਹੋਏ ਸਨ ਪਰ ਵਿਸ਼ੇਸ਼ ਜਾਂਚ ਟੀਮ ਪ੍ਰਦੀਪ ਕਲੇਰ ਅਤੇ ਕੌਮੀ ਕਮੇਟੀ ਦੇ ਬਾਕੀ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਜਿਸ ਕਰ ਕੇ ਇਲਾਕਾ ਮੈਜਿਸਟਰੇਟ ਨੇ ਮਈ 2021 ਵਿੱਚ ਪ੍ਰਦੀਪ ਕਲੇਰ ਤੇ ਉਸ ਦੇ ਬਾਕੀ ਦੋ ਸਾਥੀਆਂ ਨੂੰ ਭਗੌੜਾ ਐਲਾਨ ਦਿੱਤਾ ਸੀ ਤੇ ਇਨ੍ਹਾਂ ਦੀਆਂ ਜਾਇਦਾਦਾਂ ਕੁਰਕ ਕਰਨ ਦੇ ਆਦੇਸ਼ ਦਿੱਤੇ ਸਨ।
ਬੇਅਦਬੀ ਕਾਂਡ: ਡੇਰਾ ਪੈਰੋਕਾਰ ਪ੍ਰਦੀਪ ਕਲੇਰ 2 ਦਿਨਾਂ ਪੁਲਿਸ ਰਿਮਾਂਡ ਤੇ
Total Views: 108 ,
Real Estate