ਸੰਯੁਕਤ ਕਿਸਾਨ ਮੋਰਚਾ ਦੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਪਹਿਲਾਂ ਸ਼ੰਭੂ, ਖਨੌਰੀ ਸਮੇਤ ਹਰਿਆਣਾ ਅਤੇ ਪੰਜਾਬ ਦੀਆਂ ਸਾਰੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ। ਸਿੰਘੂ ਅਤੇ ਟਿੱਕਰੀ ਸਰਹੱਦ ‘ਤੇ ਸੀਮਿੰਟ ਦੇ ਬੈਰੀਕੇਡ ਵੀ ਲਗਾਏ ਗਏ ਹਨ। ਪੰਜਾਬ ਤੋਂ ਆਉਣ ਵਾਲੇ ਕਿਸਾਨਾਂ ਨੂੰ ਰੋਕਣ ਲਈ ਅੰਬਾਲਾ ਅਤੇ ਫਤਿਹਾਬਾਦ ਦੇ ਸ਼ੰਭੂ ਬਾਰਡਰ ‘ਤੇ ਬੈਰੀਕੇਡ ਅਤੇ ਲੋਹੇ ਦੇ ਕਿੱਲ ਲਗਾਏ ਗਏ ਹਨ। ਹਰਿਆਣਾ ਸਰਕਾਰ ਨੇ ਚੌਧਰੀ ਦਲਬੀਰ ਸਿੰਘ ਇਨਡੋਰ ਸਟੇਡੀਅਮ, ਸਿਰਸਾ ਅਤੇ ਗੁਰੂ ਗੋਬਿੰਦ ਸਿੰਘ ਸਟੇਡੀਅਮ, ਸਿਰਸਾ ਰੋਡ, ਡੱਬਵਾਲੀ ਵਿਖੇ ਦੋ ਆਰਜ਼ੀ ਜੇਲ੍ਹਾਂ ਬਣਾਈਆਂ ਗਈਆਂ ਹਨ। ਐਤਵਾਰ ਸਵੇਰੇ 6 ਵਜੇ ਤੋਂ ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈੱਟ, ਡੋਂਗਲ ਅਤੇ ਬਲਕ ਐਸਐਮਐਸ ਬੰਦ ਕਰ ਦਿੱਤੇ ਗਏ ਹਨ। ਇਹ ਪਾਬੰਦੀ ਅੰਬਾਲਾ, ਹਿਸਾਰ, ਕੁਰੂਕਸ਼ੇਤਰ, ਕੈਥਲ, ਜੀਂਦ, ਫਤਿਹਾਬਾਦ ਅਤੇ ਪੁਲਿਸ ਜ਼ਿਲ੍ਹਾ ਡੱਬਵਾਲੀ ਸਮੇਤ ਸਿਰਸਾ ਜ਼ਿਲ੍ਹਿਆਂ ਵਿੱਚ ਹੋਵੇਗੀ। ਇਹ ਹੁਕਮ 13 ਫਰਵਰੀ ਦੀ ਅੱਧੀ ਰਾਤ 12 ਵਜੇ ਤੱਕ ਲਾਗੂ ਰਹੇਗਾ।
Total Views: 231 ,
Real Estate