ਕਿਸਾਨਾਂ ਦੇ ਦਿੱਲੀ ਕੂਚ ਨੂੰ ਰੋਕਣ ਲਈ ਪਟਿਆਲਾ ਜ਼ਿਲ੍ਹੇ ਦੇ ਸੰਭੂ ਬੈਰੀਅਰ ’ਤੇ ਹਰਿਆਣਾ ਪੁਲੀਸ ਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਕਿਸਾਨਾਂ ਨੂੰ ਸੂਬੇ ’ਚ ਦਾਖਲ ਹੋਣ ਤੋਂ ਰੋਕਣ ਲਈ ਹਰਿਆਣਾ ਪੁਲੀਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਪ੍ਰਾਪਤ ਜਾਣਕਾਰੀ ਮੁਤਾਬਕ ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਵਿੱਚ ਸ਼ਾਮਲ ਨੌਜਵਾਨਾਂ ਦੇ ਸਮੂਹ ਨੇ ਅੱਜ ਅੰਬਾਲਾ ਵਿੱਚ ਸ਼ੰਭੂ ਸਰਹੱਦ ‘ਤੇ ਲਗਾਏ ਬੈਰੀਕੇਡ ਨੂੰ ਤੋੜਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਹਰਿਆਣਾ ਪੁਲੀਸ ਨੇ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਹਰਿਆਣਾ ਪੁਲੀਸ ਵੱਲੋਂ ਬੈਰੀਕੇਡ ਤੋਂ ਦੂਰ ਰਹਿਣ ਦੀ ਅਪੀਲ ਕਰਨ ਦੇ ਬਾਵਜੂਦ ਵੀ ਕਈ ਨੌਜਵਾਨ ਪਿੱਛੇ ਨਹੀਂ ਹਟੇ ਅਤੇ ਬੈਰੀਕੇਡ ਦੇ ਉੱਪਰ ਖੜ੍ਹੇ ਹੋ ਗਏ, ਜਦੋਂ ਕੁਝ ਪ੍ਰਦਰਸ਼ਨਕਾਰੀਆਂ ਨੇ ਲੋਹੇ ਦੇ ਬੈਰੀਕੇਡ ਤੋੜ ਕੇ ਘੱਗਰ ਨਦੀ ਦੇ ਪੁਲ ਤੋਂ ਹੇਠਾਂ ਸੁੱਟਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਅੱਥਰੂ ਗੈਸ ਦੇ ਕਈ ਗੋਲੇ ਛੱਡੇ। ਬਾਅਦ ਵਿੱਚ ਪੁਲੀਸ ਨੇ ਅੱਥਰੂ ਗੈਸ ਦੇ ਗੋਲੇ ਸੁੱਟਣ ਲਈ ਡਰੋਨ ਦੀ ਵਰਤੋਂ ਵੀ ਕੀਤੀ।
Total Views: 66 ,
Real Estate