ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਪਾਬੰਦੀ 15 ਫਰਵਰੀ ਦੀ ਅੱਧੀ ਰਾਤ 12 ਤੱਕ ਵਧਾ ਦਿੱਤੀ ਗਈ ਹੈ। ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ, ਸਿਰਸਾ ਵਿੱਚ ਇਹ ਪਾਬੰਦੀ ਲਾਗੂ ਰਹੇਗੀ।ਇਸ ਤੋਂ ਪਹਿਲਾਂ ਮੰਗਲਵਾਰ (13 ਫਰਵਰੀ) ਨੂੰ ਕਿਸਾਨ ਸਵੇਰੇ 10 ਵਜੇ ਪੰਜਾਬ ਤੋਂ ਹਰਿਆਣਾ ਲਈ ਰਵਾਨਾ ਹੋਏ। ਦੁਪਹਿਰ ਕਰੀਬ 12 ਵਜੇ ਕਿਸਾਨ ਇਕੱਠੇ ਹੋ ਕੇ ਪੰਜਾਬ-ਹਰਿਆਣਾ ਦੇ ਸ਼ੰਭੂ, ਖਨੌਰੀ ਅਤੇ ਡੱਬਵਾਲੀ ਬਾਰਡਰ ‘ਤੇ ਪਹੁੰਚੇ। ਜ਼ਿਆਦਾਤਰ ਕਿਸਾਨ ਸ਼ੰਭੂ ਬਾਰਡਰ ‘ਤੇ ਪਹੁੰਚ ਗਏ। ਜਿਵੇਂ ਹੀ ਕਿਸਾਨ ਇੱਥੇ ਪੁੱਜੇ ਤਾਂ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡਣੇ ਸ਼ੁਰੂ ਕਰ ਦਿੱਤੇ।ਮਸ਼ੀਨ ਦੀ ਰੇਂਜ ਘੱਟ ਹੋਣ ‘ਤੇ ਡਰੋਨ ਰਾਹੀਂ ਅੱਥਰੂ ਗੈਸ ਛੱਡੀ ਗਈ। ਕਿਸਾਨਾਂ ਨੇ ਇਥੇ ਸੜਕ ਦੇ ਵਿਚਕਾਰ ਪਈਆਂ ਸੀਮਿੰਟ ਦੀਆਂ ਸਲੈਬਾਂ ਨੂੰ ਟਰੈਕਟਰਾਂ ਨਾਲ ਹਟਾ ਦਿਤਾ। ਜਿਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਰਬੜ ਦੀਆਂ ਗੋਲੀਆਂ ਵੀ ਚਲਾਈਆਂ। ਇਸ ਦੌਰਾਨ ਅੰਬਾਲਾ ਪੁਲਿਸ ਦੇ ਡੀਐਸਪੀ ਸਮੇਤ 5 ਪੁਲਿਸ ਮੁਲਾਜ਼ਮ ਅਤੇ ਕਈ ਕਿਸਾਨ ਵੀ ਜ਼ਖ਼ਮੀ ਹੋ ਗਏ। ਕਿਸਾਨਾਂ ਨੇ ਇੱਥੇ ਘੱਗਰ ਪੁਲ ਦੇ ਕੰਢੇ ਲਾਏ ਸੁਰੱਖਿਆ ਬੈਰੀਅਰ ਤੋੜ ਦਿਤੇ।
ਕਿਸਾਨਾਂ ਦੇ ਦਿੱਲੀ ਮਾਰਚ ਦਾ ਦੂਜਾ ਦਿਨ
Total Views: 124 ,
Real Estate


















