‘MSP ਕਾਨੂੰਨ ਜਲਦਬਾਜ਼ੀ ‘ਚ ਨਹੀਂ ਲਿਆਂਦਾ ਜਾ ਸਕਦਾ’-ਕੇਂਦਰੀ ਖੇਤੀਬਾੜੀ ਮੰਤਰੀ

ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਫਸਲਾਂ ਲਈ MSP ਦੀ ਗਾਰੰਟੀ ਨਾਲ ਕਾਨੂੰਨ ਸਾਰੇ ਹਿੱਤਧਾਰਕਾਂ ਨਾਲ ਸਲਾਹ-ਮਸ਼ਵਰਾ ਕੀਤੇ ਬਗੈਰ ਜਲਦਬਾਜ਼ੀ ਵਿਚ ਨਹੀਂ ਲਿਆਂਦਾ ਜਾ ਸਕਦਾ। ਉਨ੍ਹਾਂ ਨੇ ਪ੍ਰਦਰਸ਼ਨਕਾਰੀ ਕਿਸਾਨ ਸਮੂਹਾਂ ਤੋਂ ਇਸ ਮੁੱਦੇ ‘ਤੇ ਸਰਕਾਰ ਨਾਲ ਚਰਚਾ ਕਰਨ ਦੀ ਅਪੀਲ ਕੀਤੀ ਹੈ। ਅਰਜੁਨ ਮੁੰਡਾ ਨੇ ਚੰਡੀਗੜ੍ਹ ਵਿਚ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ), ਕਿਸਾਨ ਮਜ਼ਦੂਰ ਮੋਰਚਾ ਸਣੇ ਵੱਖ-ਵੱਖ ਕਿਸਾਨ ਸਮੂਹਾਂ ਨਾਲ ਦੋ ਦੌਰ ਦੀ ਗੱਲਬਾਤ ਕੀਤੀ। ਹਾਲਾਂਕਿ ਗੱਲਬਾਤ ਬੇਸਿੱਟਾ ਰਹੀ। ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਤੋਂ ਇਲਾਵਾ ਕੇਂਦਰੀ ਮੰਤਰੀ ਪੀਯੂਸ਼ ਗੋਇਲ ਤੇ ਨਿਤਿਆਨੰਦ ਰਾਏ ਕਿਸਾਨਾਂ ਨਾਲ ਗੱਲਬਾਤ ਵਿਚ ਸ਼ਾਮਲ ਹਨ।ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਦੋ ਦੌਰ ਦੀ ਗੱਲਬਾਤ ਵਿਚ ਅਸੀਂ ਉਨ੍ਹਾਂ ਦੀਆਂ ਕਈ ਮੰਗਾਂ ‘ਤੇ ਸਹਿਮਤ ਹੋਏ ਪਰ ਕੁਝ ਮੁੱਦਿਆਂ ‘ਤੇ ਸਹਿਮਤੀ ਨਹੀਂ ਬਣ ਸਕੀ। ਗੱਲਬਾਤ ਅਜੇ ਵੀ ਜਾਰੀ ਹੈ।

Total Views: 152 ,
Real Estate