ਮੌਤ ਦਾ ਡਰਾਮਾ ਕਰਨ ਵਾਲੀ ਪੂਨਮ ਪਾਂਡੇ ‘ਤੇ 100 ਕਰੋੜ ਦਾ ਕੇਸ ਦਰਜ !

ਪਿਛਲੇ ਦਿਨੀਂ ਮੌਤ ਦਾ ਡਰਾਮਾ ਕਰਨ ਵਾਲੀ ਪੂਨਮ ਪਾਂਡੇ ਲੋਕਾਂ ਦੇ ਗੁੱਸੇ ਦਾ ਸ਼ਿਕਾਰ ਹੋ ਰਹੀ ਹੈ। ਦਰਅਸਲ ਪੂਨਮ ਨੇ ਖੁਦ ਆਪਣੀ ਮੌਤ ਦੀ ਝੂਠੀ ਖਬਰ ਫੈਲਾਈ ਸੀ। ਜਿਵੇਂ ਹੀ ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਆਈ ਤਾਂ ਹਰ ਕੋਈ ਹੈਰਾਨ ਰਹਿ ਗਿਆ। ਅਦਾਕਾਰਾ ਦੀ ਟੀਮ ਨੇ ਇੱਕ ਪੋਸਟ ਰਾਹੀਂ ਲੋਕਾਂ ਨੂੰ ਦੱਸਿਆ ਸੀ ਕਿ ਉਸ ਦੀ ਮੌਤ ਸਰਵਾਈਕਲ ਕੈਂਸਰ ਕਾਰਨ ਹੋਈ ਹੈ। ਹਾਲਾਂਕਿ, ਅਗਲੇ ਹੀ ਦਿਨ ਉਹ ਅਚਾਨਕ ਜ਼ਿੰਦਾ ਹੋ ਗਈ। ਜਿਸ ਤੋਂ ਬਾਅਦ ਲੋਕ ਕਾਫੀ ਗੁੱਸੇ ‘ਚ ਆ ਗਏ। ਅਗਲੇ ਦਿਨ, ਪੂਨਮ ਪਾਂਡੇ ਨੇ ਇੱਕ ਪੋਸਟ ਰਾਹੀਂ ਖ਼ੁਦ ਇੱਕ ਵੀਡੀਓ ਰਾਹੀਂ ਦੱਸਿਆ ਕਿ ਉਹ ਜ਼ਿੰਦਾ ਹੈ ਅਤੇ ਸਰਵਾਈਕਲ ਕੈਂਸਰ ਨਾਲ ਨਹੀਂ ਮਰੀ ਹੈ। ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੇ ਇਹ ਸਭ ਕੁਝ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਕੀਤਾ ਹੈ ਅਤੇ ਉਨ੍ਹਾਂ ਨੂੰ ਇਸ ਦਾ ਕੋਈ ਪਛਤਾਵਾ ਨਹੀਂ ਹੈ ਪਰ ਹੁਣ ਆਪਣੀ ਹੀ ਮੌਤ ਦੀ ਖੇਡ ਪੂਨਮ ਪਾਂਡੇ ‘ਤੇ ਭਾਰੂ ਹੁੰਦੀ ਨਜ਼ਰ ਆ ਰਹੀ ਹੈ। ਪਿਛਲੇ ਕਈ ਵਾਰ ਦੀ ਤਰ੍ਹਾਂ ਇਹ ਵੀ ਪੂਨਮ ਦਾ ਪਬਲੀਸਿਟੀ ਸਟੰਟ ਨਿਕਲਿਆ। ਹੁਣ ਇਸ ਮਾਮਲੇ ‘ਚ ਪੂਨਮ ਪਾਂਡੇ ਅਤੇ ਉਨ੍ਹਾਂ ਦੇ ਪਤੀ ਸੈਮ ਬੰਬੇ ‘ਤੇ 100 ਕਰੋੜ ਰੁਪਏ ਦਾ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਫੈਜ਼ਾਨ ਅੰਸਾਰੀ ਨਾਂ ਦੇ ਵਿਅਕਤੀ ਨੇ ਇਹ ਮਾਮਲਾ ਦਰਜ ਕਰਵਾਇਆ ਹੈ। ਉਸ ਨੇ ਕਾਨਪੁਰ ਪੁਲਿਸ ‘ਚ ਪੂਨਮ ਖਿਲਾਫ ਐੱਫ.ਆਈ.ਆਰ. ਦਰਜ ਕਰਵਾਈ ਹੈ। ਐਫਆਈਆਰ ਮੁਤਾਬਕ ਪੂਨਮ ਅਤੇ ਸੈਮ ਨੇ ਮੌਤ ਦੀ ਫਰਜ਼ੀ ਸਾਜ਼ਿਸ਼ ਰਚੀ। ਕੈਂਸਰ ਵਰਗੀ ਭਿਆਨਕ ਬਿਮਾਰੀ ਦਾ ਮਜ਼ਾਕ ਉਡਾਇਆ ਅਤੇ ਕਈ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ। ਫੈਜ਼ਾਨ ਨੇ ਬੇਨਤੀ ਕੀਤੀ ਹੈ ਕਿ ਪੂਨਮ ਅਤੇ ਸੈਮ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।

Total Views: 360 ,
Real Estate