ਡਾ.ਐਮ.ਐਸ ਸਵਾਮੀਨਾਥਨ ਦੀ ਧੀ ਮਥੁਰਾ ਸਵਾਮੀਨਾਥਨ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਐੱਮਐੱਸ ਸਵਾਮੀਨਾਥਨ ਦਾ ਸਨਮਾਨ ਕਰਦੀ ਹੈ ਤਾਂ ਕਿਸਾਨਾਂ ਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਹੈ।ਦਿੱਲੀ ਵਿੱਚ ਭਾਰਤੀ ਖੇਤੀ ਖੋਜ ਸੰਸਥਾ (ਆਈਏਆਰਆਈ) ਵੱਲੋਂ ਆਯੋਜਿਤ ਇੱਕ ਸਮਾਗਮ ਵਿੱਚ ਬੋਲਦਿਆਂ ਮਧੁਰਾ ਸਵਾਮੀਨਾਥਨ ਨੇ ਕਿਹਾ ਕਿ ਕਿਸਾਨ ਸਾਡੇ ਭੋਜਨ ਦਾਤਾ ਹਨ। ਉਨ੍ਹਾਂ ਨਾਲ ਅਪਰਾਧੀਆਂ ਵਾਂਗ ਵਿਵਹਾਰ ਨਹੀਂ ਕੀਤਾ ਜਾ ਸਕਦਾ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਦੇ ਪ੍ਰਦਰਸ਼ਨ ‘ਤੇ ਹਰਿਆਣਾ ਸਰਕਾਰ ਦੇ ਬਿਆਨ ਦਾ ਜ਼ਿਕਰ ਕੀਤਾ।ਮਧੁਰਾ ਸਵਾਮੀਨਾਥਨ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਦਿੱਲੀ ਵੱਲ ਮਾਰਚ ਕਰ ਰਹੇ ਹਨ। ਮੇਰਾ ਮੰਨਣਾ ਹੈ ਕਿ ਅਖਬਾਰਾਂ ਦੀਆਂ ਖਬਰਾਂ ਅਨੁਸਾਰ ਹਰਿਆਣਾ ਵਿੱਚ ਉਹਨਾਂ ਲਈ ਜੇਲ੍ਹਾਂ ਤਿਆਰ ਕੀਤੀਆਂ ਜਾ ਰਹੀਆਂ ਹਨ, ਬੈਰੀਕੇਡ ਲਗਾਏ ਜਾ ਰਹੇ ਹਨ। ਕਿਸਾਨਾਂ ਨੂੰ ਰੋਕਣ ਲਈ ਹਰ ਤਰ੍ਹਾਂ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ। ਸਰਕਾਰ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਇਹ ਕਿਸਾਨ ਹਨ, ਅਪਰਾਧੀ ਨਹੀਂ।
"These are #Farmers & not criminals…" Dr Madhura Swaminathan, economist & daughter of Bharat Ratna Prof MS Swaminathan. Bharat Ratna was announced for MS Swaminathan recently
“If you have to honour MS Swaminathan then we have to take our farmers along with… pic.twitter.com/GfEeQH1m6C— Tamal Saha (@Tamal0401) February 14, 2024



















