ਉਲੰਪਿਕ ਤਮਗਾ ਜੇਤੂ ਭਾਰਤੀ ਪਹਿਲਵਾਨ ਬਜਰੰਗ ਪੂਨੀਆ ਅਤੇ ਸਾਕਸ਼ੀ ਮਲਿਕ ਅੰਦੋਲਨ ਕਰ ਰਹੇ ਕਿਸਾਨਾਂ ਦੀ ਹਮਾਇਤ ਵਿੱਚ ਆ ਗਏ ਹਨ ਅਤੇ ਕਿਸਾਨਾਂ ਉੱਤੇ ਪੁਲਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਉੱਤੇ ਦੁੱਖ ਪ੍ਰਗਟ ਕੀਤਾ ਹੈ।
ਸਾਕਸ਼ੀ ਮਲਿਕ ਨੇ ਐਕਸ ਉੱਤੇ ਲਿਖਿਆ
“ਮੈਂ ਦੇਸ ਦੇ ਅੰਨਦਾਤਾ ਕਿਸਾਨਾਂ ਨਾਲ ਕੀਤੇ ਗਏ ਇਸ ਵਿਵਹਾਰ ਤੋਂ ਬਹੁਤ ਦੁਖੀ ਹਾਂ। ਮੈਂ ਸਰਕਾਰ ਨੂੰ ਬੇਨਤੀ ਕਰਦੀ ਹਾਂ ਕਿ ਉਹ ਤੁਰੰਤ ਉਨ੍ਹਾਂ ਨਾਲ ਗੱਲ ਕਰੇ, ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇ ਅਤੇ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਕਰੇ।”
ਬਜਰੰਗ ਪੂਨੀਆ ਨੇ ਲਿਖਿਆ
“ਦੇਸ ਦਾ ਢਿੱਡ ਭਰਨ ਵਾਲੇ ਕਿਸਾਨ ਸਨਮਾਨ ਦੇ ਹੱਕਦਾਰ ਹਨ, ਇਸ ਤਰ੍ਹਾਂ ਦੇ ਸਲੂਕ ਦਾ ਨਹੀਂ। ਉਨ੍ਹਾਂ ਨੂੰ ਦੁੱਖ ਦੇਣ ਦੀ ਬਜਾਏ ਸਰਕਾਰ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ।”
ਵਿਨੇਸ਼ ਫੋਗਾਟ ਨੇ ਵੀ ਕਿਹਾ ਹੈ ਕਿ
ਕਿਸਾਨਾਂ ‘ਤੇ ਇਸ ਤਰ੍ਹਾਂ ਦੇ ਅੱਤਿਆਚਾਰ ਨਿੰਦਣਯੋਗ ਹਨ।
ਇਹ ਦੋਵੇਂ ਪਹਿਲਵਾਨ ਉਨ੍ਹਾਂ ਖਿਡਾਰੀਆਂ ਵਿੱਚ ਸ਼ਾਮਲ ਸਨ ਜਿਨ੍ਹਾਂ ਨੇ ਪਿਛਲੇ ਸਾਲ ਦਿੱਲੀ ਵਿੱਚ ਕੁਸ਼ਤੀ ਫੈਡਰੇਸ਼ਨ ਦੇ ਤਤਕਾਲੀ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮੁਜ਼ਾਹਰਾ ਕੀਤਾ ਸੀ।



















