ਦਿੱਲੀ ਪੁਲਿਸ ਨੇ ਮੰਗਵਾਏ ਅੱਥਰੂ ਗੈਸ ਦੇ 30,000 ਗੋਲੇ !

ਸੈਂਕੜੇ ਕਿਸਾਨ ਪੰਜਾਬ ਹਰਿਆਣਾ ਦੀਆਂ ਹੱਦਾਂ ਉਤੇ ਬੈਠੇ ਹਨ, ਜਦਕਿ ਸੁਰੱਖਿਆ ਕਰਮਚਾਰੀ ਉਨ੍ਹਾਂ ਨੂੰ ਦੇਸ਼ ਦੀ ਰਾਜਧਾਨੀ ਵਿਚ ਦਾਖਲ ਹੋਣ ਤੋਂ ਰੋਕਣ ਲਈ ਪੂਰੀ ਵਾਹ ਲਾ ਰਹੇ ਹਨ। ਇਨ੍ਹਾਂ ਤਿਆਰੀਆਂ ਦੇ ਹਿੱਸੇ ਵਜੋਂ ਦਿੱਲੀ ਪੁਲਿਸ ਨੇ 30,000 ਅੱਥਰੂ ਗੈਸ ਦੇ ਗੋਲੇ ਮੰਗਵਾਏ ਹਨ। ਖਬਰਾਂ ਅਨੁਸਾਰ ਪ੍ਰਦਰਸ਼ਨਕਾਰੀਆਂ ਨੂੰ ਰਾਜਧਾਨੀ ਵਿਚ ਦਾਖਲ ਹੋਣ ਤੋਂ ਰੋਕਣ ਲਈ ਦਿੱਲੀ ਪੁਲਿਸ ਪੂਰੀ ਤਰ੍ਹਾਂ ਤਿਆਰ ਹੈ ਅਤੇ ਪਹਿਲਾਂ ਹੀ ਵੱਡੀ ਗਿਣਤੀ ਵਿਚ ਅੱਥਰੂ ਗੈਸ ਦੇ ਗੋਲੇ ਇਕੱਠੇ ਕਰ ਚੁੱਕੀ ਹੈ। ਮੱਧ ਪ੍ਰਦੇਸ਼ ਦੇ ਗਵਾਲੀਅਰ ਦੇ ਟੇਕਨਪੁਰ ਸਥਿਤ ਬੀਐਸਐਫ ਦੀ ‘ਟੀਅਰ ਸਮੋਕ ਯੂਨਿਟ’ (ਟੀਐਸਯੂ) ਤੋਂ 30,000 ਗੋਲਿਆਂ ਦੀ ਨਵੀਂ ਖੇਪ ਮੰਗਵਾਈ ਗਈ ਹੈ। ਅੱਥਰੂ ਗੈਸ ਇਕ ਦੰਗਾ ਵਿਰੋਧੀ ਯੰਤਰ ਹੈ ਜੋ ਸੁਰੱਖਿਆ ਬਲਾਂ ਦੁਆਰਾ ਭੀੜ ਨੂੰ ਖਿੰਡਾਉਣ ਲਈ ਵਰਤਿਆ ਜਾਂਦਾ ਹੈ। ਗੈਸ ਕਾਰਨ ਅੱਖਾਂ ਵਿਚ ਜਲਣ ਅਤੇ ਹੰਝੂ ਆਉਂਦੇ ਹਨ। ਇਕ ਅਧਿਕਾਰੀ ਨੇ ਦਸਿਆ ਕਿ ਪਿਛਲੇ ਸਾਲ ਸਤੰਬਰ ‘ਚ ਹੋਏ ਜੀ-20 ਸੰਮੇਲਨ ਤੋਂ ਪਹਿਲਾਂ ਵੀ ਅੱਥਰੂ ਗੈਸ ਦੇ ਗੋਲਿਆਂ ਦੀ ਖੇਪ ਮੰਗਵਾਈ ਗਈ ਸੀ। ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਨਵੀਂ ਖੇਪ ਮੰਗਵਾਈ ਗਈ ਹੈ।

Total Views: 454 ,
Real Estate