ਹਰਿਆਣਾ ਦੀ ਹੱਦ ਤੇ ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਪੰਜਾਬ ਦੇ ਪਟਿਆਲਾ, ਸੰਗਰੂਰ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ 16 ਫਰਵਰੀ ਤੱਕ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਇਹ ਫੈਸਲਾ ਗ੍ਰਹਿ ਮੰਤਰਾਲੇ ਦੇ ਹੁਕਮਾਂ ‘ਤੇ ਲਿਆ ਗਿਆ ਹੈ। ਪਿਛਲੇ 2 ਦਿਨਾਂ ਤੋਂ ਲਗਾਤਾਰ ਖਨੌਰੀ ਅਤੇ ਨਾਲ ਲੱਗਦੇ ਇਲਾਕਿਆਂ ‘ਚ ਇੰਟਰਨੈੱਟ ਸੇਵਾਵਾਂ ਲਗਭਗ ਬੰਦ ਵਾਂਗ ਕੀਤੀਆਂ ਹੋਈਆਂ ਹਨ। ਇਸ ਦੌਰਾਨ, ਜਨਤਕ ਐਮਰਜੈਂਸੀ ਅਤੇ ਜਨਤਕ ਸੁਰੱਖਿਆ ਨਿਯਮਾਂ 2017 ਦਾ ਹਵਾਲਾ ਦਿੰਦੇ ਹੋਏ, ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜ ਦੇ ਤਿੰਨ ਜ਼ਿਲ੍ਹਿਆਂ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਦੇ ਕੁਝ ਹਿੱਸਿਆਂ ਵਿੱਚ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਸੀ।
Total Views: 145 ,
Real Estate


















