ਪੰਜਾਬ ਤੇ ਹਰਿਆਣਾ ਦੇ ਬਾਰਡਰਾਂ ਉੱਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਖਤਮ ਕਰਵਾਉਣ ਲਈ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਗੱਲਬਾਤ ਦਾ ਤੀਜਾ ਗੇੜ ਵੀਰਵਾਰ ਰਾਤੀਂ ਕਰੀਬ ਡੇਢ ਵਜੇ ਖ਼ਤਮ ਹੋਇਆ।ਚੰਡੀਗੜ੍ਹ ਦੇ ਸੈਕਟਰ 26 ਵਿਚਲੇ ਮਹਾਤਮਾ ਗਾਂਧੀ ਇੰਸਟੀਚਿਊਟ ਵਿੱਚ 6 ਘੰਟਿਆਂ ਤੋਂ ਵੱਧ ਸਮਾਂ ਚੱਲੀ ਇਸ ਗੱਲਬਾਤ ਨੂੰ ਕੇਂਦਰੀ ਖੇਤੀ ਮੰਤਰੀ ਅਰਜੁਨ ਮੁੰਡਾ ਨੇ ਸਾਰਥਕ ਗੱਲਬਾਤ ਦੱਸਿਆ ਹੈ।ਐੱਮਐੱਸਪੀ, ਸਵਾਮੀਨਾਥਨ ਕਮਿਸ਼ਨ ਦੀਆਂ ਸ਼ਿਫਾਰਿਸ਼ਾਂ ਤੇ ਕਿਸਾਨਾਂ ਦੇ ਕਰਜ਼ੇ ਸਣੇ ਸਾਰੀਆਂ ਮੰਗਾਂ ਉੱਤੇ ਚਰਚਾ ਹੋਈ ਹੈ। ਇਨ੍ਹਾਂ ਉੱਤੇ ਜੋ ਚਰਚਾ ਦੀ ਲੋੜ ਸੀ। ਹੁਣ ਕੇਂਦਰੀ ਮੰਤਰੀ ਸਰਕਾਰ ਨਾਲ ਚਰਚਾ ਕਰਕੇ ਐਤਵਾਰ ਨੂੰ ਮੁੜ ਗੱਲਬਾਤ ਲਈ ਆਉਂਣਗੇ।ਸਰਕਾਰ ਇਸ ਉੱਤੇ ਪੇਪਰ ਵਰਕ ਕਰਕੇ ਐਤਵਾਰ ਨੂੰ ਨਤੀਜਾ ਕੱਢ ਕੇ ਪ੍ਰਸਤਾਵ ਨਾਲ ਆਵੇਗੀ।
Total Views: 195 ,
Real Estate


















