‘ਕੈਪਟਨ, ਜਾਖੜ, ਕੇਵਲ ਢਿੱਲੋਂ ਦੇ ਘਰਾਂ ਅੱਗੇ ਲਾਵਾਂਗੇ ਧਰਨੇ’- BKU ਏਕਤਾ ਉਗਰਾਹਾਂ

ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ‘ਤੇ ਡੇਰੇ ਲਾਏ ਹੋਏ ਹਨ। ਐਤਵਾਰ ਨੂੰ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਤੱਕ ਕਿਸਾਨਾਂ ਨੇ ਅੱਗੇ ਨਾ ਵਧਣ ਦਾ ਫੈਸਲਾ ਲਿਆ ਹੈ। ਇਸੇ ਵਿਚਾਲੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ‘ਤੇ ਦਬਾਅ ਬਣਾਉਣ ਲਈ ਪੰਜਾਬ ਦੇ ਸੀਨੀਅਰ ਪਾਰਟੀ ਆਗੂਆਂ ਦੇ ਘਰਾਂ ਦੇ ਬਾਹਰ ਦੋ ਦਿਨਾ ਧਰਨਾ ਦੇਣ ਦਾ ਐਲਾਨ ਕੀਤਾ ਹੈ।ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਯੂਨੀਅਨ ਵੱਲੋਂ 17 ਅਤੇ 18 ਫਰਵਰੀ ਨੂੰ ਪੰਜਾਬ ਵਿੱਚ ਭਾਜਪਾ ਦੇ ਤਿੰਨ ਆਗੂਆਂ ਦੇ ਘਰਾਂ ਦੇ ਬਾਹਰ ਧਰਨਾ ਦਿੱਤਾ ਜਾਵੇਗਾ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਟਿਆਲਾ ਸਥਿਤ ਰਿਹਾਇਸ਼, ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਬੋਹਰ ਸਥਿਤ ਰਿਹਾਇਸ਼ ਅਤੇ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਸਥਿਤ ਰਿਹਾਇਸ਼ ਅੱਗੇ ਧਰਨੇ ਦਿੱਤੇ ਜਾਣਗੇ।

Total Views: 223 ,
Real Estate