ਅਦਾਕਾਰਾ ਸੁਹਾਨੀ ਭਟਨਾਗਰ ਦਾ 19 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ ਹੈ। ਸੁਹਾਨੀ ਦੇ ਫੈਨਜ਼ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਤੋਂ ਦੁਖੀ ਹਨ। ਲੋਕ ‘ਦੰਗਲ’ ਗਰਲ ਦੀ ਵਾਪਸੀ ਦਾ ਇੰਤਜ਼ਾਰ ਕਰ ਰਹੇ ਸਨ ਪਰ ਉਸ ਦੇ ਦਿਹਾਂਤ ਦੀ ਖਬਰ ਨੇ ਪ੍ਰਸ਼ੰਸਕਾਂ ਨੂੰ ਹਿਲਾ ਕੇ ਰੱਖ ਦਿੱਤਾ।ਫਰੀਦਾਬਾਦ ਦੀ ਰਹਿਣ ਵਾਲੀ ਸੁਹਾਨੀ ਭਟਨਾਗਰ ਦੀ ਮੌਤ ਦਾ ਕਾਰਨ ਪੂਰੇ ਸਰੀਰ ‘ਚ ਪਾਣੀ ਭਰ ਜਾਣਾ ਦੱਸਿਆ ਜਾ ਰਿਹਾ ਹੈ। ਕੁਝ ਸਮਾਂ ਪਹਿਲਾਂ ਸੁਹਾਨੀ ਨਾਲ ਸੜਕ ਹਾਦਸਾ ਵਾਪਰਿਆ ਸੀ, ਜਿਸ ਕਾਰਨ ਉਸ ਦੀ ਲੱਤ ਫਰੈਕਚਰ ਹੋ ਗਈ ਸੀ। ਸੁਹਾਨੀ ਨੇ ਇਲਾਜ ਲਈ ਜੋ ਦਵਾਈਆਂ ਲਈਆਂ, ਉਨ੍ਹਾਂ ਦੇ ਅਜਿਹੇ ਮਾੜੇ ਪ੍ਰਭਾਵ ਪਏ ਕਿ ਉਸ ਦਾ ਸਰੀਰ ਹੌਲੀ-ਹੌਲੀ ਪਾਣੀ ਨਾਲ ਭਰ ਗਿਆ। ਉਹ ਲੰਬੇ ਸਮੇਂ ਤੋਂ ਦਿੱਲੀ ਦੇ ਏਮਜ਼ ਹਸਪਤਾਲ ਵਿਚ ਦਾਖਲ ਸੀ।
Total Views: 162 ,
Real Estate



















