ਆਨਲਾਈਨ ਟਰੇਡਿੰਗ ਦੇ ਨਾਂ ’ਤੇ 27 ਲੱਖ ਰੁਪਏ ਠੱਗੇ

ਚੰਡੀਗੜ੍ਹ ਦੇ ਸੈਕਟਰ-48 ਵਿੱਚ ਰਹਿਣ ਵਾਲੇ ਸਚਿਨ ਅਗਰਵਾਲ ਨਾਲ ਆਨਲਾਈਨ ਟਰੇਡਿੰਗ ਦੇ ਨਾਂ ’ਤੇ 27 ਲੱਖ ਰੁਪਏ ਦੀ ਧੋਖਾਧੜੀ ਹੋ ਗਈ ਕਿਸ ਤੋਂ ਬਾਅਦ ਥਾਣਾ ਸਾਈਬਰ ਕ੍ਰਾਈਮ ਦੀ ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਨੇ ਪੁਲੀਸ ਨੂੰ ਦੱਸਿਆ ਕਿ ਇਕ ਵਿਅਕਤੀ ਨੇ ਟੈਲੀਗ੍ਰਾਮ ਐਪ ’ਤੇ ਉਸ ਨਾਲ ਸੰਪਰਕ ਕੀਤਾ ਅਤੇ ਆਨਲਾਈਨ ਟਰੇਡਿੰਗ ਲਈ ਇਕ ਕੰਪਨੀ ਦਾ ਲਿੰਕ ਭੇਜਿਆ। ਪੀੜਤ ਨੇ ਜਿਵੇਂ ਹੀ ਉਸ ਨੇ ਲਿੰਕ ਖੋਲ੍ਹਿਆ ਤਾਂ ਉਸ ਦੇ ਖਾਤੇ ਵਿੱਚ ਪਏ 27 ਲੱਖ ਰੁਪਏ ਗਾਇਬ ਹੋ ਗਏ। ਥਾਣਾ ਸਾਈਬਰ ਕ੍ਰਾਈਮ ਦੀ ਪੁਲੀਸ ਨੇ ਇਸ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਮੁੱਢਲੀ ਜਾਂਚ ਦੌਰਾਨ ਮੁਲਜ਼ਮਾਂ ਦੇ ਬੈਂਕ ਖਾਤਿਆਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ।

Total Views: 188 ,
Real Estate