ਭਾਰਤ ਦੇ ਕਈ ਖੇਤਰਾਂ ਵਿੱਚ ਮੀਂਹ ਅਤੇ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਹੋ ਸਕਦੀ ਹੈ। ਇਨ੍ਹਾਂ ਵਿੱਚ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਦਿੱਲੀ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਰਾਜਸਥਾਨ ਸ਼ਾਮਲ ਹਨ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ 19 ਤੋਂ 22 ਫਰਵਰੀ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।ਮੌਸਮ ਵਿਭਾਗ ਅਨੁਸਾਰ ਅੱਜ ਤੋਂ ਭਾਵ 19 ਫਰਵਰੀ ਤੋਂ 22 ਫਰਵਰੀ ਦਰਮਿਆਨ ਪੰਜਾਬ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ, ਹਨ੍ਹੇਰੀ ਅਤੇ ਗੜੇਮਾਰੀ ਹੋਵੇਗੀ। ਹਰਿਆਣਾ, ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਰਾਜਸਥਾਨ ਵਿੱਚ 19 ਅਤੇ 20 ਫਰਵਰੀ ਨੂੰ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕਸ਼ਮੀਰ ਘਾਟੀ ਦੇ ਜ਼ਿਆਦਾਤਰ ਖੇਤਰਾਂ ਵਿੱਚ 18 ਤੋਂ 21 ਫਰਵਰੀ ਤੱਕ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ, ਜਦਕਿ ਮੈਦਾਨੀ ਅਤੇ ਨੀਵੇਂ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
Total Views: 128 ,
Real Estate



















