BJP ਤੇ ਅਕਾਲੀ ਦਲ ਗਠਜੋੜ ਦੇ ਕੈਪਟਨ ਅਮਰਿੰਦਰ ਨੇ ਦਿੱਤੇ ਸੰਕੇਤ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਹ ਇਸ ਗਠਜੋੜ ਦੇ ਹੱਕ ਵਿਚ ਹਨ। ਸੂਬਾ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਇਸੇ ਪੱਖ ਵਿਚ ਹਨ। ਉਹ ਇਸ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਤੇ ਭਾਜਪਾ ਦੇ ਗਠਜੋੜ ਦੀ ਲੋੜ ਹੈ। ਜੇਕਰ ਦੋਵੇਂ ਪਾਰਟੀਆਂ ਇਕੱਠੇ ਹੋ ਕੇ ਚੋਣ ਮੈਦਾਨ ਵਿਚ ਉਤਰਦੇ ਹਨ ਤਾਂ ਸਾਰੀਆਂ ਪਾਰਟੀਆਂ ਲਈ ਚੁਣੌਤੀ ਹੋਵੇਗੀ। ਉਨ੍ਹਾਂ ਕਿਹਾ ਕਿ ਮੈ ਖੁਦ JP ਨੱਡਾ ਨੂੰ ਗਠਜੋੜ ਬਾਰੇ ਕਿਹਾ ਹੈ। ਤੇ BJP ਤੇ SAD ਦੇ ਗਠਜੋੜ ‘ਤੇ ਜਲਦ ਫ਼ੈਸਲਾ ਲਿਆ ਜਾਵੇਗਾ।

Total Views: 145 ,
Real Estate