ਚੰਡੀਗੜ੍ਹ ਮੇਅਰ ਚੋਣ ਮਾਮਲਾ, ਨਤੀਜਾ ਐਲਾਨ ਸਕਦਾ ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਚੰਡੀਗੜ੍ਹ ਦੇ ਮੇਅਰ ਦੀ ਚੋਣ ਮਾਮਲੇ ਵਿਚ ਕੌਂਸਲਰਾਂ ਦੀ ‘ਖਰੀਦੋ ਫਰੋਖਤ’ ਉੱਤੇ ਵੱਡੀ ਫ਼ਿਕਰ ਜਤਾਉਂਦਿਆਂ ਕਿਹਾ ਕਿ ਉਹ ਬੈਲੇਟ ਪੇਪਰ ਤੇ ਵੀਡੀਓ ਰਿਕਾਰਡਿੰਗਾਂ ਸਣੇ ਹੋਰ ਰਿਕਾਰਡ ਦੀ ਮੁਕੰਮਲ ਪੜਚੋਲ ਮਗਰੋਂ ਨਵੇਂ ਸਿਰੇ ਤੋਂ ਚੋਣਾਂ ਕਰਵਾਉਣ ਦੀ ਥਾਂ ਪਹਿਲਾਂ ਪਈਆਂ ਵੋਟਾਂ ਦੇ ਅਧਾਰ ’ਤੇ ਹੀ ਚੋਣ ਨਤੀਜਾ ਐਲਾਨੇ ਜਾਣ ਬਾਰੇ ਵਿਚਾਰ ਕਰ ਸਕਦੀ ਹੈ। ਸਰਵਉੱਚ ਅਦਾਲਤ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ 20 ਫਰਵਰੀ ਨੂੰ ਬਾਅਦ ਦੁਪਹਿਰ 2 ਵਜੇ ਸਾਰਾ ਰਿਕਾਰਡ ਪੇਸ਼ ਕਰਨ ਦੀ ਹਦਾਇਤ ਕੀਤੀ ਹੈ। ਚੀਫ਼ ਜਸਟਿਸ ਡੀ.ਵਾਈ.ਚੰਦਰਚੂੜ ਅਤੇ ਜਸਟਿਸ ਜੇ.ਬੀ.ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਰਜਿਸਟਰਾਰ ਜਨਰਲ ਨੂੰ ਸਾਰਾ ਰਿਕਾਰਡ ਸੁਰੱਖਿਅਤ ਦਿੱਲੀ ਪਹੁੰਚਾਉਣ ਲਈ ਜ਼ਰੂਰੀ ਸੁਰੱਖਿਆ ਪ੍ਰਬੰਧ ਦੇ ਨਾਲ ਜੁਡੀਸ਼ਲ ਅਧਿਕਾਰੀ ਦੀ ਤਾਇਨਾਤੀ ਲਈ ਵੀ ਕਿਹਾ ਹੈ। ਬੈਂਚ ਨੇ ਮੇਅਰ ਦੀ ਚੋਣ ਲਈ ਰਿਟਰਨਿੰਗ ਅਧਿਕਾਰੀ ਅਨਿਲ ਮਸੀਹ ਦੀ ਝਾੜ-ਝੰਬ ਕਰਦਿਆਂ ਕਿਹਾ ਕਿ ‘ਬੈਲੇਟ ਪੇਪਰਾਂ ਨਾਲ ਛੇੜਖਾਨੀ’ ਲਈ ਉਸ ਖਿਲਾਫ਼ ਮੁਕੱਦਮਾ ਚਲਾਉਣਾ ਬਣਦਾ ਹੈ।

Total Views: 187 ,
Real Estate