ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਐਨ.ਐਸ.ਏ. ਐਕਟ ਅਧੀਨ ਸਾਥੀਆਂ ਸਮੇਤ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਵਲੋਂ ਕੀਤੀ ਭੁੱਖ ਹੜਤਾਲ ਦੇ ਸੰਬੰਧ ਵਿਚ ਅੱਜ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਜੇਕਰ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੂੰ ਪੰਜਾਬ ਦੀ ਕਿਸੇ ਜੇਲ ਵਿਚ ਜਲਦ ਤਬਦੀਲ ਨਾ ਕੀਤਾ ਗਿਆ ਤਾਂ ਉਹ ਵੀ ਉਨ੍ਹਾਂ ਵਾਂਗ ਭੁੱਖ ਹੜਤਾਲ ’ਤੇ ਬੈਠਣਗੇ। ਅੰਮ੍ਰਿਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੀ ਜਾਨ ਨੂੰ ਡਿਬਰੂਗੜ੍ਹ ਜੇਲ ਵਿਚ ਖਤਰਾ ਹੈ ਅਤੇ ਉਨਾਂ ਦੇ ਬਾਥਰੂਮਾਂ ਵਿਚ ਗੁਪਤ ਕੈਮਰੇ ਲਾ ਕੇ ਉਨ੍ਹਾਂ ਦੀ ਨਿੱਜਤਾ ’ਤੇ ਹਮਲਾ ਕੀਤਾ ਜਾ ਰਿਹਾ ਹੈ, ਇਸ ਲਈ ਉਨ੍ਹਾਂ ਨੂੰ ਤੁਰੰਤ ਪੰਜਾਬ ਦੀ ਕਿਸੇ ਜੇਲ੍ਹ ਵਿਚ ਤਬਦੀਲ ਕੀਤਾ ਜਾਵੇ ਤੇ ਜੇ ਅਜਿਹਾ ਨਾ ਕੀਤਾ ਗਿਆ ਤਾਂ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਉਹ ਵੀ ਪੰਜਾਬ ਵਿਚ ਭੁੱਖ ਹੜਤਾਲ ’ਤੇ ਬੈਠਣਗੇ।
ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਵਲੋਂ ਉਨ੍ਹਾਂ ਨੂੰ ਡਿਬੜੂਗੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ ਵਿਚ ਤਬਦੀਲ ਕਰਨ ਦੀ ਮੰਗ
Total Views: 217 ,
Real Estate


















