ਜੇਕਰ ਉਹ ਸਾਨੂੰ ਦਿੱਲੀ ਨਹੀਂ ਆਉਣ ਦਿੰਦੇ ਤਾਂ ਅਸੀਂ ਉਨ੍ਹਾਂ ਨੂੰ ਚੋਣਾਂ ਦੌਰਾਨ ਪਿੰਡਾਂ ’ਚ ਨਹੀਂ ਆਉਣ ਦੇਵਾਂਗੇ : ਟਿਕੈਤ

ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਬੁਧਵਾਰ ਨੂੰ ਕਿਹਾ ਕਿ ਜੇਕਰ ਉਹ (ਸਰਕਾਰ) ਕਿਸਾਨਾਂ ਨੂੰ ਦਿੱਲੀ ਆਉਣ ਦੀ ਇਜਾਜ਼ਤ ਨਹੀਂ ਦੇ ਰਹੇ ਹਨ ਤਾਂ ਕਿਸਾਨ ਉਨ੍ਹਾਂ ਨੂੰ ਚੋਣਾਂ ’ਚ ਪਿੰਡਾਂ ’ਚ ਨਹੀਂ ਆਉਣ ਦੇਣਗੇ। ਮੇਰਠ ’ਚ ਬੀ.ਕੇ.ਯੂ. ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਰੰਟੀ, ਗੰਨੇ ਦੇ ਬਕਾਇਆ ਮੁੱਲ ਦਾ ਭੁਗਤਾਨ, ਕਿਸਾਨਾਂ ਵਿਰੁਧ ਕੇਸ ਵਾਪਸ ਲੈਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਹੈੱਡਕੁਆਰਟਰ ’ਤੇ ਪ੍ਰਦਰਸ਼ਨ ਕੀਤਾ।

Total Views: 148 ,
Real Estate