ਹਰਿਆਣਾ ਪੁਲੀਸ ਵੱਲੋਂ ਬੀਤੇ ਕੱਲ੍ਹ ‘ਦਿੱਲੀ ਕੂਚ’ ਦੇ ਪ੍ਰੋਗਰਾਮ ਦੌਰਾਨ ਖਨੌਰੀ ਬਾਰਡਰ ’ਤੇ ਸ਼ੁਭਕਰਨ ਸਿੰਘ (21) ਦੀ ਮੌਤ ਹੋ ਗਈ ਜਦੋਂ ਕਿ ਢਾਈ ਦਰਜਨ ਕਿਸਾਨ ਜ਼ਖ਼ਮੀ ਹੋ ਗਏ। ‘ਦਿੱਲੀ ਕੂਚ’ ਦੇ ਸੱਦੇ ਦੌਰਾਨ ਕਿਸਾਨ ਦੀ ਮੌਤ ਦੀ ਖ਼ਬਰ ਨਾਲ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਮਾਹੌਲ ਤਣਾਅਪੂਰਨ ਤੇ ਟਕਰਾਅ ਵਾਲਾ ਹੋ ਗਿਆ । ਹਰਿਆਣਾ ਪੁਲੀਸ ਨਾਲ ਟਕਰਾਅ ਮਗਰੋਂ ਕਿਸਾਨ ਫੋਰਮਾਂ ਨੇ ਕੱਲ੍ਹ ਸ਼ਾਮ ਵਕਤ ‘ਦਿੱਲੀ ਕੂਚ’ ਦੇ ਪ੍ਰੋਗਰਾਮ ਨੂੰ ਦੋ ਦਿਨਾ ਲਈ ਵਿਰਾਮ ਦੇ ਦਿੱਤਾ ਹੈ। ਕਿਸਾਨ ਆਗੂ ਹੁਣ 23 ਫਰਵਰੀ ਦੀ ਸ਼ਾਮ ਨੂੰ ਅੰਦੋਲਨ ਦੀ ਅਗਲੀ ਰੂਪ ਰੇਖਾ ਦਾ ਐਲਾਨ ਕਰਨਗੇ। ਉਧਰ ਕੇਂਦਰੀ ਖੇਤੀ ਮੰਤਰੀ ਅਰਜੁਨ ਮੁੰਡਾ ਨੇ ਮਾਹੌਲ ’ਚ ਤਲਖੀ ਦੌਰਾਨ ਕਿਸਾਨਾਂ ਨੂੰ ਮੁੜ ਗੱਲਬਾਤ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਐੱਮਐੱਸਪੀ ਦੇ ਮੁੱਦੇ, ਫਸਲੀ ਵਿਭਿੰਨਤਾ, ਪਰਾਲੀ ਪ੍ਰਬੰਧਨ ਅਤੇ ਐੱਫ.ਆਈ.ਆਰਜ਼ ਦੇ ਮੁੱਦੇ ’ਤੇ ਗੱਲਬਾਤ ਲਈ ਤਿਆਰ ਹੈ ਤੇ ਕਿਸਾਨ ਸ਼ਾਂਤੀ ਬਣਾਈ ਰੱਖਣ। ਕੇਂਦਰੀ ਮੰਤਰੀ ਵੱਲੋਂ ਅੱਜ ਸਵੇਰੇ ਇਕ ਟਵੀਟ ਰਾਹੀਂ ਦਿੱਤੇ ਸੱਦੇ ਦੌਰਾਨ ਹੀ ਖਨੌਰੀ ਬਾਰਡਰ ’ਤੇ ਕਿਸਾਨ ਦੀ ਮੌਤ ਦੀ ਖ਼ਬਰ ਨਾਲ ਅਗਲੇ ਗੇੜ ਦੀ ਗੱਲਬਾਤ ਨੂੰ ਫਿਲਹਾਲ ਬਰੇਕ ਲੱਗ ਗਈ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਵਿਚ ਅੱਜ 11 ਵਜੇ ‘ਦਿੱਲੀ ਕੂਚ’ ਕਰਨ ਦਾ ਪ੍ਰੋਗਰਾਮ ਸੀ। ਕਿਸਾਨ ਆਗੂਆਂ ਤੇ ਕੇਂਦਰੀ ਵਜ਼ੀਰਾਂ ਵਿਚਾਲੇ ਪਹਿਲਾਂ ਹੀ ਚਾਰ ਗੇੜ ਦੀ ਗੱਲਬਾਤ ਹੋ ਚੁੱਕੀ ਹੈ।
‘ਦਿੱਲੀ ਕੂਚ’ ਦੋ ਦਿਨ ਲਈ ਮੁਲਤਵੀ
Total Views: 651 ,
Real Estate



















