ਸਮਾਜਵਾਦੀ ਪਾਰਟੀ ਤੇ ਕਾਂਗਰਸ ਵਿਚਾਲੇ ਸਮਝੌਤਾ

ਗੱਠਜੋੜ ‘ਇੰਡੀਆ’ ਦੇ ਭਾਈਵਾਲਾਂ ਸਮਾਜਵਾਦੀ ਪਾਰਟੀ ਅਤੇ ਕਾਂਗਰਸ ਨੇ ਅਗਾਮੀ ਲੋਕ ਸਭਾ ਚੋਣਾਂ ਸਬੰਧੀ ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ’ਚ ਸਮਝੌਤੇ ਦਾ ਐਲਾਨ ਕੀਤਾ ਹੈ। ਉੱਤਰ ਪ੍ਰਦੇਸ਼ ਦੀ ਮੁੱਖ ਵਿਰੋਧੀ ਪਾਰਟੀ ਸਮਾਜਵਾਦੀ ਪਾਰਟੀ ਨੇ ਸੂਬੇ ਲਈ ਹੋਏ ਸਮਝੌਤੇ ਵਿੱਚ ਕਾਂਗਰਸ ਨੂੰ ਕੁੱਲ 80 ਲੋਕ ਸਭਾ ਸੀਟਾਂ ’ਚੋਂ ਰਾਏ ਬਰੇਲੀ, ਅਮੇਠੀ ਤੇ ਵਾਰਾਣਸੀ ਸਣੇ 17 ਸੀਟਾਂ ਦੇਣ ਦੀ ਹਾਮੀ ਭਰੀ ਹੈ। ਹਾਲਾਂਕਿ, ਮੱਧ ਪ੍ਰਦੇਸ਼ ਵਿੱਚ ਸਮਾਜਵਾਦੀ ਪਾਰਟੀ ਇਕੱਲੀ ਖਜੂਰਾਹੋ ਸੀਟ ਤੋਂ ਚੋਣ ਲੜੇਗੀ ਅਤੇ ਸੂਬੇ ਦੇ ਬਾਕੀ ਲੋਕ ਸਭਾ ਹਲਕਿਆਂ ’ਚ ਕਾਂਗਰਸ ਨੂੰ ਸਮਰਥਨ ਦੇਵੇਗੀ।ਸੀਟਾਂ ਦੀ ਵੰਡ ਸਬੰਧੀ ਇਹ ਐਲਾਨ ਸਮਾਜਵਾਦੀ ਪਾਰਟੀ ਦੇ ਸੂਬਾ ਪ੍ਰਧਾਨ ਨਰੇਸ਼ ਉੱਤਮ ਪਟੇਲ ਤੇ ਕੌਮੀ ਜਨਰਲ ਸਕੱਤਰ ਰਾਜੇਂਦਰ ਚੌਧਰੀ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਜੈ ਰਾਏ ਤੇ ਕੁੱਲ ਹਿੰਦਾ ਕਾਂਗਰਸ ਦੇ ਯੂਪੀ ਮਾਮਲਿਆਂ ਬਾਰੇ ਇੰਚਾਰਜ ਅਵਿਨਾਸ਼ ਪਾਂਡੇ ਵੱਲੋਂ ਕੀਤੀ ਗਈ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਗਿਆ। ਪਾਂਡੇ ਨੇ ਕਿਹਾ ਕਿ ਸੂਬੇ ਵਿੱਚ ਕਾਂਗਰਸ 17 ਸੀਟਾਂ ’ਤੇ ਚੋਣ ਲੜੇਗੀ ਜਦਕਿ ਬਾਕੀ 63 ਸੀਟਾਂ ’ਤੇ ਸਮਾਜਵਾਦੀ ਪਾਰਟੀ ਤੇ ਗੱਠਜੋੜ ਦੇ ਹੋਰ ਭਾਈਵਾਲ ਚੋਣ ਲੜਨਗੇ।

Total Views: 151 ,
Real Estate