ਕਿਸਾਨਾਂ ਖਿਲਾਫ ਐਨਐਸਏ ਲਾਉਣ ਦਾ ਫੈਸਲਾ ਵਾਪਸ ਲਿਆ

ਹਰਿਆਣਾ ਪੁਲਿਸ ਨੇ ਅੰਦੋਲਨ ਕਰ ਰਹੇ ਕਿਸਾਨਾਂ ਨੇਤਾਵਾਂ ਖਿਲਾਫ਼ ਰਾਸ਼ਟਰੀ ਸੁਰੱਖਿਆ ਕਾਨੂੰਨ ( ਐਨਐਸਏ) ਦੇ ਤਹਿਤ ਕਾਰਵਾਈ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਅੰਬਾਲਾ ਰੇਂਜ ਦੇ ਆਈਜੀ ਸਿਬਾਸ਼ ਕਵਿਰਾਜ ਨੇ ਇਸ ਖੁਦ ਇਸਦੀ ਜਾਣਕਾਰੀ ਸਾਂਝੀ ਕੀਤੀ ।
ਕੱਲ੍ਹ ਅੰਬਾਲਾ ਪੁਲਿਸ ਨੇ ਕਿਹਾ ਸੀ ਕਿ ਪ੍ਰਦਰਸ਼ਨ ਦੇ ਦੌਰਾਨ ਸਰਕਾਰੀ ਜਾਇਦਾਦ ਦੇ ਹੋਏ ਨੁਕਸਾਨ ਦੀ ਭਰਪਾਈ ਅੰਦੋਲਨਕਾਰੀ ਕਿਸਾਨ ਆਗੂਆਂ ਤੋਂ ਕੀਤੀ ਜਾਵੇਗੀ । ਇਸ ਦੇ ਲਈ ਉਹਨਾਂ ਦੀ ਜਾਇਦਾਦ ਕੁਰਕ ਅਤੇ ਖਾਤੇ ਸੀਜ ਕੀਤੇ ਜਾਣਗੇ।
ਇੱਧਰ ਪੰਜਾਬ ਅਤੇ ਹਰਿਆਣਾ ਦੇ ਬਾਰਡਰ ਤੇ ਮਾਰੇ ਗਏ ਨੌਜਵਾਨ ਸੁਭਕਰਨ ਸਿੰਘ ਦੀ ਮੌਤ ਦੇ ਵਿਰੋਧ ‘ਚ ਕਿਸਾਨ ਸੁ਼ੱਕਰਵਾਰ ਨੂੰ ਦੇਸ਼ ਭਰ ‘ਚ ‘ਬਲੈਕ ਡੇ’ ਮਨਾ ਰਹੇ ਹਨ।
ਸੰਯੁਕਤ ਕਿਸਾਨ ਮੋਰਚਾ ਦੀ 4 ਘੰਟੇ ਲੰਬੀ ਮੀਟਿੰਗ ਮਗਰੋਂ ਇਹ ਫੈਸਲਾ ਲਿਆ ਗਿਆ ਕਿ 26 ਫਰਵਰੀ ਨੂੰ ਦੇਸ਼ ਭਰ’ ਚ ਟਰੈਕਟਰ ਮਾਰਚ ਅਤੇ 15 ਮਾਰਚ ਨੂੰ ਦਿੱਲੀ ‘ਚ ਮਹਾਪੰਚਾਇਤ ਕੀਤੀ ਜਾਵੇਗੀ । ਇਸ ਮੀਟਿੰਗ ‘ਚ 100 ਕਿਸਾਨ ਜਥੇਬੰਦੀਆਂ ਨੇ ਹਿੱਸਾ ਲਿਆ।

Total Views: 419 ,
Real Estate