ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਸੂਤਰਾਂ ਦੇ ਮੁਤਾਬਿਕ ਚੋਣ ਕਮਿਸ਼ਨ 13 ਮਾਰਚ ਤੋਂ ਬਾਅਦ ਕਿਸੇ ਵੀ ਦਿਨ ਲੋਕਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ। 2024 ਦੀਆਂ ਲੋਕ ਸਭਾ ਚੋਣਾਂ 7-8 ਪੜਾਵਾਂ ਵਿੱਚ ਹੋ ਸਕਦੀਆਂ ਹਨ। ਚੋਣ ਕਮਿਸ਼ਨ ਆਮ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕਮਿਸ਼ਨ ਕਈ ਸੂਬਿਆਂ ਦਾ ਦੌਰਾ ਕਰ ਰਿਹਾ ਹੈ ਅਤੇ ਇਸ ਦੇ ਮੁਕੰਮਲ ਹੋਣ ਤੋਂ ਬਾਅਦ ਤਰੀਕਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਰਿਪੋਰਟਾਂ ਮੁਤਾਬਿਕ ਕਿ ਚੋਣ ਕਮਿਸ਼ਨ ਦੀਆਂ ਟੀਮਾਂ ਆਉਣ ਵਾਲੇ ਹਫ਼ਤਿਆਂ ਵਿੱਚ ਪੱਛਮੀ ਬੰਗਾਲ, ਬਿਹਾਰ, ਤਾਮਿਲਨਾਡੂ, ਉੱਤਰ ਪ੍ਰਦੇਸ਼ ਅਤੇ ਹੋਰ ਰਾਜਾਂ ਦਾ ਦੌਰਾ ਕਰਨਗੀਆਂ। ਉਹ ਕਥਿਤ ਤੌਰ ‘ਤੇ 13 ਮਾਰਚ ਨੂੰ ਜੰਮੂ-ਕਸ਼ਮੀਰ ਦਾ ਦੌਰਾ ਕਰੇਗਾ।
Total Views: 212 ,
Real Estate



















