ਯੂਪੀ ਦੇ ਕਾਸਗੰਜ ਵਿੱਚ ਸ਼ਰਧਾਲੂਆਂ ਨਾਲ ਭਰੀ ਟਰੈਕਟਰ ਟਰਾਲੀ ਛੱਪੜ ਵਿੱਚ ਪਲਟ ਜਾਣ ਕਾਰਨ ਸੱਤ ਬੱਚਿਆਂ ਸਮੇਤ 22 ਲੋਕਾਂ ਦੀ ਮੌਤ ਹੋ ਗਈ। ਇਹ ਟਰੈਕਟਰ ਬੇਕਾਬੂ ਹੋ ਕੇ ਛੱਪੜ ਵਿੱਚ ਪਲਟ ਗਿਆ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਦੀ ਮਦਦ ਨਾਲ ਭਾਲ ਸ਼ੁਰੂ ਕਰ ਦਿੱਤੀ। ਕਰੀਬ ਤਿੰਨ ਘੰਟੇ ਦੀ ਭਾਲ ਤੋਂ ਬਾਅਦ ਵੀ ਤਿੰਨ ਵਿਅਕਤੀਆਂ ਦਾ ਪਤਾ ਨਹੀਂ ਲੱਗ ਸਕਿਆ। ਗੋਤਾਖੋਰ ਛੱਪੜ ਵਿੱਚ ਖੋਜ ਕਰ ਰਹੇ ਹਨ। ਜ਼ਖਮੀਆਂ ਨੂੰ ਕਾਸਗੰਜ ਦੇ ਜ਼ਿਲਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
Total Views: 164 ,
Real Estate



















