ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇੱਕ ਵਿਅਕਤੀ ਨੂੰ 4 ਕਿਲੋ ਹੈਰੋਇਨ, 2 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਪਿਸਤੌਲ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਨਸ਼ੇ ਦੀ ਸਪਲਾਈ ਕਰਨ ਲਈ ਪੈਦਲ ਹੀ ਜਾ ਰਿਹਾ ਸੀ, ਜਿੱਥੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ। ਮੁਲਜ਼ਮ ਮਨਜੀਤ ਸਿੰਘ ਕੋਲੋਂ 4 ਕਿਲੋ ਹੈਰੋਇਨ ਬਰਾਮਦ ਕੀਤੀ। ਹੈਰੋਇਨ ਦੀ ਬਾਜ਼ਾਰੀ ਕੀਮਤ ਕਰੀਬ 28 ਕਰੋੜ ਰੁਪਏ ਹੈ। ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ 2 ਲੱਖ ਰੁਪਏ ਦੀ ਡਰੱਗ ਮਨੀ, ਇੱਕ 32 ਬੋਰ ਦਾ ਪਿਸਤੌਲ, ਇੱਕ ਡੌਂਗਲ ਅਤੇ ਇੱਕ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਹੈ।
Total Views: 150 ,
Real Estate



















