ਕੈਪਟਨ ਨੇ ਹਰਿਆਣਾ ਪੁਲਿਸ ਦੀ ਕਾਰਵਾਈ ਦੀ ਕੀਤੀ ਨਿੰਦਾ

ਖਨੌਰੀ ਬਾਰਡਰ ਉਤੇ ਜ਼ਖਮੀ ਹੋਏ ਸੰਗਰੂਰ ਦੇ ਰਹਿਣ ਵਾਲੇ ਕਿਸਾਨ ਪ੍ਰਿਤਪਾਲ ਸਿੰਘ ਨੂੰ ਸ਼ਨੀਵਾਰ ਨੂੰ ਰੋਹਤਕ PGI ਤੋਂ ਡਾਕਟਰਾਂ ਨੇ ਚੰਡੀਗੜ੍ਹ ਰੈਫਰ ਕਰ ਦਿੱਤਾ। ਨੌਜਵਾਨ ਉੱਤੇ ਹੋਏ ਜੁਲਮ ਤੋਂ ਬਾਅਦ ਭਾਜਪਾ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਪੁਲਿਸ ਦੀ ਕਾਰਵਾਈ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਕਿ ਹਰਿਆਣਾ ਪੁਲਿਸ ਵੱਲੋਂ ਸਾਡੇ ਨੌਜਵਾਨ ਕਿਸਾਨ ਪ੍ਰਿਤਪਾਲ ਸਿੰਘ ‘ਤੇ ਕੀਤੇ ਤਸ਼ੱਦਦ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। ਮੈਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਬੇਨਤੀ ਕਰਦਾ ਹਾਂ ਪੁਲਿਸ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕਰਨ, ਜੋ ਇੱਕ ਨਿਹੱਥੇ ਨੌਜਵਾਨ ਨੂੰ ਬੁਰੀ ਤਰ੍ਹਾਂ ਕੁੱਟਣ ਦੇ ਦੋਸ਼ੀ ਹਨ। ਇਹ ਨੌਜਵਾਨ ਸਿਰਫ ਲੋਕਾਂ ਨੂੰ ਲੰਗਰ ਵਰਤ ਰਿਹਾ ਸੀ।’

Total Views: 390 ,
Real Estate