ਖਨੌਰੀ ਸਰਹੱਦ ‘ਤੇ ਮਾਰੇ ਗਏ ਕਿਸਾਨ ਸ਼ੁਭਕਰਨ ਦਾ ਪੋਸਟਮਾਰਟਮ ਅਜੇ ਤੱਕ ਨਹੀਂ ਹੋ ਸਕਿਆ ਹੈ। ਕਿਸਾਨ ਆਗੂ ਤੇ ਪਰਿਵਾਰ ਉਸ ਨੂੰ ਗੋਲੀ ਮਾਰਨ ਵਾਲਿਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਨ ਦੀ ਮੰਗ ‘ਤੇ ਅੜੇ ਹੋਏ ਹਨ। ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ‘ਤੇ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਸਾਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਮੁਆਵਜ਼ਾ ਅਤੇ ਉਸ ਦੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਸੀ। ਪਰ ਇਸ ਤੇ ਪੁਲਿਸ ਹੋਰ ਦਲੀਲ ਦੇ ਰਹੀ ਹੈ ਕਿ ਗੋਲੀਬਾਰੀ ਹਰਿਆਣਾ ਦੀ ਹੱਦ ਅੰਦਰ ਹੋਈ ਹੈ।
Total Views: 233 ,
Real Estate


















