‘ਆਪ’ ਲੋਕ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ

New Delhi: Delhi Chief Minister Arvind Kejriwal addresses a digital press conference on the coronavirus pandemic, in New Delhi, Sunday, March 29, 2020. (PTI Photo)(PTI29-03-2020_000187B)

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਦਿੱਲੀ ਦੀਆਂ ਚਾਰ ਅਤੇ ਹਰਿਆਣਾ ਦੀ ਇੱਕ ਸੀਟ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਹੋਈ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਤੋਂ ਬਾਅਦ ਇਨ੍ਹਾਂ ਨਾਵਾਂ ਦਾ ਐਲਾਨ ਕੀਤਾ ਗਿਆ। ਦਿੱਲੀ ਦੇ ਮੰਤਰੀ ਗੋਪਾਲ ਰਾਏ ਨੇ ਦੱਸਿਆ ਕਿ ਦਿੱਲੀ ਜਲ ਬੋਰਡ ਦੇ ਉਪ ਚੇਅਰਮੈਨ ਸੋਮਨਾਥ ਭਾਰਤੀ ਨੂੰ ਨਵੀਂ ਦਿੱਲੀ ਹਲਕੇ ਤੋਂ, ਕੋਂਡਲੀ ਦੇ ਵਿਧਾਇਕ ਕੁਲਦੀਪ ਕੁਮਾਰ ਨੂੰ ਪੂਰਬੀ ਦਿੱਲੀ, ਸਹਿਰਾਮ ਪਹਿਲਵਾਨ ਨੂੰ ਦੱਖਣੀ ਦਿੱਲੀ ਤੇ ਸਾਬਕਾ ਸੰਸਦ ਮੈਂਬਰ ਮਹਾਬਲ ਮਿਸ਼ਰਾ ਨੂੰ ਪੱਛਮੀ ਦਿੱਲੀ ਲੋਕ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਪਾਰਟੀ ਨੇ ਸਾਬਕਾ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਤੋਂ ਉਮੀਦਵਾਰ ਐਲਾਨਿਆ ਹੈ। ਜ਼ਿਕਰਯੋਗ ਹੈ ਕਿ ‘ਆਪ’ ਨੇ ਲੋਕ ਸਭਾ ਚੋਣਾਂ ਲਈ ਦਿੱਲੀ ਵਿੱਚ ‘ਇੰਡੀਆ’ ਦੀ ਭਾਈਵਾਲ ਪਾਰਟੀ ਕਾਂਗਰਸ ਨਾਲ ਹੱਥ ਮਿਲਾਇਆ ਹੈ ਜਿਸ ਤਹਿਤ ‘ਆਪ’ ਚਾਰ ਅਤੇ ਕਾਂਗਰਸ ਤਿੰਨ ਸੀਟਾਂ ’ਤੇ ਉਮੀਦਵਾਰ ਉਤਾਰਨ ਲਈ ਸਹਿਮਤ ਹੋਈ ਹੈ।

Total Views: 176 ,
Real Estate