‘ਆਪ’ ਵੱਲੋਂ ਹੁਣ ਐਲਾਨੇ ਗਏ ਉਮੀਦਵਾਰਾਂ ‘ਚ ਸੰਗਰੂਰ ਤੋਂ ਭਗਵੰਤ ਮਾਨ, ਫ਼ਰੀਦਕੋਟ ਤੋਂ ਪ੍ਰੋ। ਸਾਧੂ ਸਿੰਘ, ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਸ੍ਰੀ ਅਨੰਦਪੁਰ ਸਾਹਿਬ ਤੋਂ ਨਰਿੰਦਰ ਸਿੰਘ ਸ਼ੇਰਗਿੱਲ, ਬਠਿੰਡਾ ਤੋਂ ਪ੍ਰੋ। ਬਲਜਿੰਦਰ ਕੌਰ, ਜਲੰਧਰ ਤੋਂ ਜਸਟਿਸ ਜੋਰਾ ਸਿੰਘ, ਹੁਸ਼ਿਆਰਪੁਰ ਡਾ ਰਵਜੋਤ ਸਿੰਘ, ਪਟਿਆਲਾ ਤੋਂ ਨੀਨਾ ਮਿੱਤਲ, ਫ਼ਿਰੋਜ਼ਪੁਰ ਤੋਂ ਹਰਜਿੰਦਰ ਸਿੰਘ ਕਾਕਾ ਸਰਾਂ, ਗੁਰਦਾਸਪੁਰ ਤੋਂ ਪੀਟਰ ਮਸੀਹ ਚੀਦਾ, ਫ਼ਤਿਹਗੜ੍ਹ ਸਾਹਿਬ ਤੋਂ ਬਲਜਿੰਦਰ ਸਿੰਘ ਚੌਂਦਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ (33) ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ‘ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਕੀਤੀ ਸੂਚੀ 2019 ਦੀਆਂ ਲੋਕ ਸਭਾ ਚੋਣਾਂ ਲਈ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦਾ ਉਮੀਦਵਾਰ ਬਣਾਇਆ ਗਿਆ ਹੈ।
Total Views: 341 ,
Real Estate
















