ਕੈਨੇਡਾ : ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਲੁੱਟ-ਖਸੁੱਟ ਕਰਨ ਵਾਲੇ ਸਕੂਲਾਂ ਨੂੰ ਇਮੀਗ੍ਰੇਸ਼ਨ ਮੰਤਰੀ ਨੇ ਦਿੱਤੀ ਚੇਤਾਵਨੀ

ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਹੈ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਸ਼ੋਸ਼ਣ ਕਰਨ ਵਾਲੇ ਸਕੂਲਾਂ ਖਿਲਾਫ ਸੂਬਾ ਸਰਕਾਰਾਂ ਨੇ ਕਾਰਵਾਈ ਨਾ ਕੀਤੀ ਤਾਂ ਫੈਡਰਲ ਸਰਕਾਰ ਉਨ੍ਹਾਂ ਖਿਲਾਫ ਐਕਸ਼ਨ ਲਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਵੱਲੋਂ ਬੱਚਿਆਂ ਦੀ ਲੁੱਟ-ਘਸੁੱਟ ਕਰਨ ਵਾਲਿਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਓਟਵਾ ਅੰਤਰਰਾਸ਼ਟਰੀ ਵਿਦਿਆਰਥੀ ਪ੍ਰੋਗਰਾਮ ਦਾ ਸ਼ੋਸ਼ਣ ਕਰਨ ਵਾਲੇ ਸ਼ੱਕੀ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਲਈ ਤਿਆਰ ਹੈ। ਮਿੱਲਰ ਨੇ ਕਿਹਾ ਕਿ ਕਿਹਾ ਕਿ ਅਜਿਹੇ ਵਿੱਦਿਅਕ ਅਦਾਰਿਆਂ ਨੂੰ ਬੰਦ ਕਰ ਦੇਣਾ ਚਾਹੀਦਾ ਹੈ।

Total Views: 204 ,
Real Estate