ਸਾਬਕਾ ਮੁੱਖ ਮੰਤਰੀ ਚੰਨੀ ਤੋਂ ਗੈਂਗਸਟਰਾਂ ਨੇ ਮੰਗੀ ਦੋ ਕਰੋੜ ਦੀ ਫਿਰੌਤੀ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਗੈਂਗਸਟਰ ਵੱਲੋਂ ਧਮਕੀ ਮਿਲੀ ਹੈ। ਚੰਨੀ ਨੇ ਦਸਿਆ ਕਿ ਉਨ੍ਹਾਂ ਨੂੰ ਧਮਕੀ ਭਰੇ ਫੋਨ ਤੇ ਮੈਸੇਜ ਆਏ ਹਨ। ਜਿਸ ਵਿੱਚ ਵਟਸਐਪ ਕਾਲਰ ਨੇ ਉਨ੍ਹਾਂ ਤੋਂ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ।ਚੰਨੀ ਨੇ ਇਹ ਜਾਣਕਾਰੀ ਮੋਰਿੰਡਾ ਸਥਿਤ ਆਪਣੀ ਰਿਹਾਇਸ਼ ‘ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਰੂਪਨਗਰ ਰੇਂਜ ਦੇ ਡੀਆਈਜੀ ਨੂੰ ਜਾਣੂ ਕਰਵਾ ਦਿੱਤਾ ਗਿਆ ਸੀ। ਪਰ ਦਸ ਦਿਨ ਬੀਤ ਜਾਣ ਦੇ ਬਾਵਜੂਦ ਉਪਰੋਕਤ ਅਧਿਕਾਰੀਆਂ ਵਿੱਚੋਂ ਕਿਸੇ ਨੇ ਵੀ ਉਨ੍ਹਾਂ ਨਾਲ ਗੱਲ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਚੰਨੀ ਨੇ ਕਿਹਾ ਕਿ ਇੱਕ ਸਾਬਕਾ ਮੁੱਖ ਮੰਤਰੀ ਵੀ ਗੈਂਗਸਟਰਾਂ ਤੋਂ ਸੁਰੱਖਿਅਤ ਨਹੀਂ ਹੈ। ਆਮ ਲੋਕ ਕਿਵੇਂ ਸੁਰੱਖਿਅਤ ਰਹਿ ਸਕਦੇ ਹਨ?

Total Views: 361 ,
Real Estate