ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਭਲਕੇ ਸ਼ੁੱਕਰਵਾਰ ਨੂੰ ਸ਼ੁਰੂ ਹੋ ਰਿਹਾ ਹੈ ਜੋ 15 ਮਾਰਚ ਤੱਕ ਚੱਲੇਗਾ। ਵਿੱਤੀ ਵਰ੍ਹੇ 2024-25 ਦੇ ਬਜਟ ਵਿਚ ਅਗਾਮੀ ਲੋਕ ਸਭਾ ਚੋਣਾਂ ਦਾ ਝਲਕਾਰਾ ਦੇਖਣ ਨੂੰ ਮਿਲੇਗਾ। ਪੰਜਾਬ ਸਰਕਾਰ ਨਵੇਂ ਪ੍ਰਾਜੈਕਟਾਂ ਅਤੇ ਸਕੀਮਾਂ ਦੀ ਤਸਵੀਰ ਬਜਟ ਵਿਚ ਦਿਖਾਏਗੀ। ਸੂਬਾ ਸਰਕਾਰ ਦੀ ਕਰੀਬ ਦੋ ਸਾਲਾਂ ਦੀ ਕਾਰਗੁਜ਼ਾਰੀ ਦੀ ਝਲਕ ਵੀ ਦੇਖਣ ਨੂੰ ਮਿਲੇਗੀ। ਬਜਟ ਇਜਲਾਸ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ। ਪਿਛਲੇ ਬਜਟ ਇਜਲਾਸ ਵਿਚ ਰਾਜਪਾਲ ਦੇ ਭਾਸ਼ਣ ਦੌਰਾਨ ਭਾਰੀ ਹੰਗਾਮਾ ਦੇਖਣ ਨੂੰ ਮਿਲਿਆ ਸੀ। ਇੱਥੋਂ ਤੱਕ ਕਿ ਮੁੱਖ ਮੰਤਰੀ ਅਤੇ ਰਾਜਪਾਲ ਦਰਮਿਆਨ ਤਕਰਾਰ ਵੀ ਹੋਇਆ ਸੀ। ਵਿਰੋਧੀ ਧਿਰ ਕਾਂਗਰਸ ਨੇ ਬਜਟ ਸੈਸ਼ਨ ਵਿਚ ਹਾਕਮ ਧਿਰ ਨੂੰ ਘੇਰਨ ਦੀ ਰਣਨੀਤੀ ਘੜੀ ਹੈ। ਬਠਿੰਡਾ ਦੇ ਪਿੰਡ ਬੱਲ੍ਹੋ ਦੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦਾ ਮੁੱਦਾ ਵੀ ਸੈਸ਼ਨ ਦੌਰਾਨ ਉੱਠਣ ਦੀ ਸੰਭਾਵਨਾ ਹੈ।
Total Views: 332 ,
Real Estate















