ਬੰਗਲੂਰੂ ਦੇ ਮਸ਼ਹੂਰ ਕੈਫ਼ੇ ’ਚ ਬੰਬ ਧਮਾਕੇ ਕਾਰਨ 9 ਵਿਅਕਤੀ ਜ਼ਖ਼ਮੀ ਹੋ ਗਏ। ਪੁਲੀਸ ਨੇ ਯੂਏਪੀਏ ਅਤੇ ਧਮਾਕਾਖੇਜ਼ ਸਮੱਗਰੀ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਹਿਲਾਂ ਇਹ ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਸੀ ਕਿ ਧਮਾਕਾ ਗੈਸ ਲੀਕ ਹੋਣ ਕਾਰਨ ਹੋਇਆ ਹੈ। ਕੌਮੀ ਜਾਂਚ ਏਜੰਸੀ (ਐੱਨਆਈਏ) ਦੀ ਸਥਾਨਕ ਇਕਾਈ ਦੇ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ। ਪੁਲੀਸ ਨੂੰ ਸ਼ੱਕ ਹੈ ਕਿ ਕੈਫ਼ੇ ’ਚ ਪਏ ਇਕ ਬੈਗ ’ਚ ਧਮਾਕਾ ਹੋਇਆ ਜਿਸ ’ਚ ਆਈਈਡੀ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਕਰਨਾਟਕ ਦੇ ਮੁੱਖ ਮੰਤਰੀ ਸਿਧਾਰਮੱਈਆ ਨੇ ਕਿਹਾ ਕਿ ਵ੍ਹਾਈਟਫੀਲਡ ’ਚ ਰਾਮੇਸ਼ਵਰਮ ਕੈਫ਼ੈ ’ਤੇ ਹੋਏ ਧਮਾਕੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
Total Views: 201 ,
Real Estate


















