ਪਾਕਿਸਤਾਨ ‘ਚ ਭਾਰੀ ਮੀਂਹ ਕਾਰਨ 37 ਮੌ.ਤਾਂ

ਪਾਕਿਸਤਾਨ ਵਿੱਚ ਪਿਛਲੇ 48 ਘੰਟਿਆਂ ਵਿੱਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਪਾਕਿਸਤਾਨ ਵਿੱਚ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਹੁਣ ਤੱਕ 37 ਲੋਕਾਂ ਦੀ ਜਾਨ ਜਾ ਚੁੱਕੀ ਹੈ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਮੁਤਾਬਕ ਪੂਰੇ ਪਾਕਿਸਤਾਨ ‘ਚ ਮੀਂਹ ਕਾਰਨ ਕਈ ਥਾਵਾਂ ‘ਤੇ ਮਕਾਨ ਢਹਿ ਗਏ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਦੇਖਣ ਨੂੰ ਮਿਲ ਰਹੀਆਂ ਹਨ। ਹਾਲਾਤ ਅਜਿਹੇ ਹਨ ਕਿ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਦੀਆਂ ਕਈ ਸੜਕਾਂ ਜਾਮ ਹੋ ਗਈਆਂ।ਸੂਬਾਈ ਆਫ਼ਤ ਪ੍ਰਬੰਧਨ ਅਥਾਰਟੀ ਨੇ ਦੱਸਿਆ ਕਿ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਖੈਬਰ ਪਖਤੂਨਖਵਾ ਸੂਬੇ ‘ਚ ਵੀਰਵਾਰ ਰਾਤ ਤੋਂ ਮੀਂਹ ਨਾਲ ਸਬੰਧਤ ਘਟਨਾਵਾਂ ‘ਚ 25 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ‘ਚ ਜ਼ਿਆਦਾਤਰ ਬੱਚੇ ਹਨ।

Total Views: 231 ,
Real Estate