ਪਠਾਨਕੋਟ ਅੰਮਿ੍ਤਸਰ ਨੈਸ਼ਨਲ ਹਾਈਵੇ ‘ਤੇ ਪੈਂਦੇ ਪਿੰਡ ਪਰਮਾਨੰਦ ਨੇੜੇ ਨੌਜਵਾਨ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਨੌਜਵਾਨ ਜੋ ਕਿ ਐਨਆਰਆਈ ਹੈ, ਕੁਝ ਦਿਨ ਪਹਿਲਾਂ ਹੀ ਆਪਣੇ ਪਿੰਡ ਪਰਤਿਆ ਸੀ ਅਤੇ ਬੀਤੀ ਰਾਤ ਇੱਕ ਵਿਆਹ ਸਮਾਗਮ ਤੋਂ ਆਪਣੀ ਕਾਰ ਵਿੱਚ ਵਾਪਸ ਆ ਰਿਹਾ ਸੀ।ਜਿਸ ਨੂੰ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।ਫਿਲਹਾਲ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜੇ ਵਿੱਚ ਲੈ ਕੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਹਰਦੇਵ ਸਿੰਘ ਠਾਕੁਰ ਪੁੱਤਰ ਰਮੇਸ਼ ਸਿੰਘ ਵਾਸੀ ਚੱਕਮੀਰ ਜ਼ਿਲ੍ਹਾ ਪਠਾਨਕੋਟ ਵਜੋਂ ਹੋਈ ਹੈ ਜੋ ਕਿ ਕੁਝ ਦਿਨ ਪਹਿਲਾਂ ਆਸਟ੍ਰੇਲੀਆ ਤੋਂ ਆਪਣੇ ਪਿੰਡ ਪਰਤਿਆ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਅਤੇ ਪਤਾ ਨਹੀਂ ਕਿਸ ਨੇ ਉਸ ਨੂੰ ਗੋਲੀ ਮਾਰੀ ਹੈ। ਉਨ੍ਹਾਂ ਨੇ ਪੁਲਸ ਨੂੰ ਇਨਸਾਫ ਦੀ ਅਪੀਲ ਕੀਤੀ ਹੈ। ਦੂਜੇ ਪਾਸੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਪਠਾਨਕੋਟ ਅੰਮਿ੍ਤਸਰ ਨੈਸ਼ਨਲ ਹਾਈਵੇ ‘ਤੇ NRI ਦਾ ਕਤਲ
Total Views: 141 ,
Real Estate



















