ਗੁਰਦਾਸਪੁਰ ਦੇ ਪਿੰਡ ਹਸਨਪੁਰ ਨੇੜੇ ਕਸਬਾ ਦੋਰਾਂਗਲਾ ਦੇ ਬਲਜੀਤ ਸਿੰਘ ਉਰਫ ਜੋਕੀ (37) ਦਾ ਜਰਮਨੀ ਵਿੱਚ ਕੁਝ ਪਾਕਿਸਤਾਨੀ ਵਿਅਕਤੀਆਂ ਨੇ ਕਤਲ ਕਰ ਦਿੱਤਾ । ਖ਼ਬਰ ਹੈ ਕਿ ਜੋਕੀ ਦਾ ਪਾਕਿਸਤਾਨੀ ਨੌਜਵਾਨਾਂ ਨਾਲ ਕਿਸੇ ਨਾਲ ਗੱਲੋਂ ਲੜਾਈ ਝਗੜਾ ਹੋ ਗਿਆ , ਉਹਨਾ ਨੇ ਇਸਨੂੰ ਚਾਕੂ ਮਾਰ ਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ, ਜਿਸਦੀ ਇਲਾਜ ਦੌਰਾਨ ਮੌਤ ਹੋ ਗਈ । ਉਹ ਪਿਛਲੇ ਸਾਲ ਹੀ ਜਰਮਨੀ ਗਿਆ ਸੀ।
ਪੀੜਤ ਪਰਿਵਾਰ ਨੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕਰਨ ਦੀ ਮੰਗ ਕਰਦੇ ਹੋਏ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮ੍ਰਿਤਕ ਦੀ ਲਾਸ਼ ਭਾਰਤ ਲਿਆਉਣ ਦੀ ਮੰਗ ਵੀ ਕੀਤੀ ਹੈ।
ਮ੍ਰਿਤਕ ਦੇ ਭਰਾ ਰਣਜੀਤ ਸਿੰਘ ਨੇ ਦੱਸਿਆ ਕਿ ਬਲਜੀਤ ਦੇ ਇੱਕ ਦੋਸਤ ਨੇ ਫੋਨ ਕਰਕੇ ਦੱਸਿਆ ਉਸਦੀ ਹੱਤਿਆ ਕਰ ਦਿੱਤੀ ਗਈ ਹੈ।
ਮ੍ਰਿਤਕ ਨੌਜਵਾਨ ਪਿੱਛੇ ਇੱਕ ਪਤਨੀ ਅਤੇ ਬੱਚੇ ਛੱਡ ਗਿਆ ।
Total Views: 238 ,
Real Estate



















