ਦਿੱਲੀ ‘ਚ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਤੇ ਹਿਮਾਚਲ ‘ਚ ਮਿਲਣਗੇ 1500 ਰੁਪਏ

ਦਿੱਲੀ ਦੀ ਆਪ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਦੀ ਹਰ ਬਾਲਿਗ ਮਹਿਲਾ ਨੂੰ ਪ੍ਰਤੀ ਮਹੀਨਾ ਇੱਕ ਹਜ਼ਾਰ ਰੁਪਏ ਦਿੱਤਾ ਜਾਵੇਗੀ। ਦਿੱਲੀ ਦੀ ਵਿੱਤ ਮੰਤਰੀ ਆਤਿਸ਼ੀ ਨੇ ਸੋਮਵਾਰ ਨੂੰ ਵਿਧਾਨਸਭਾ ਵਿੱਚ ਬਜਟ 2024-25 ਪੇਸ਼ ਕਰਦਿਆਂ ‘ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ’ ਦਾ ਐਲਾਨ ਕੀਤਾ। ਦਿੱਲੀ ਸਰਕਾਰ ਅਗਲੇ ਸਾਲ ਤੋਂ ਇਸ ਯੋਜਨਾ ਸ਼ੁਰੂ ਕਰੇਗੀ।
ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਨੇ ਸੂਬੇ ਦੀਆਂ ਲੜਕੀਆਂ ਤੇ ਔਰਤਾਂ ਲਈ ਵੱਡਾ ਐਲਾਨ ਕੀਤਾ ਹੈ। 18 ਸਾਲ ਦੀਆਂ ਲੜਕੀਆਂ ਤੋਂ ਲੈ ਕੇ 80 ਸਾਲ ਦੀ ਉਮਰ ਵਰਗ ਦੀਆਂ ਸਾਰੀਆਂ ਔਰਤਾਂ ਨੂੰ ਹਰ ਮਹੀਨੇ 1500 ਰੁਪਏ ਮਿਲਣਗੇ। ਇੰਦਰਾ ਗਾਂਧੀ ਪਿਆਰੀ ਬਹਿਨਾ ਸੁੱਖ ਸਨਮਾਨ ਨਿਧੀ ਯੋਜਨਾ ਦੀ ਸ਼ੁਰੂਆਤ ਹੋਈ ਹੈ। ਸੂਬੇ ਦੀਆਂ ਲਗਭਗ 8 ਲੱਖ ਔਰਤਾਂ ਨੂੰ ਇਸ ਦਾ ਫਾਇਦਾ ਮਿਲੇਗਾ।

Total Views: 142 ,
Real Estate