ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਹਿਮਾਚਲ ਪ੍ਰਦੇਸ਼ ਤੋਂ ਨੁਮਾਇੰਦਗੀ ਕਰਨ ਵਾਲੀ ਆਪਣੀ ਰਾਜ ਸਭਾ ਸੀਟ ਤੋਂ ਅਸਤੀਫ਼ਾ ਦੇ ਦਿੱਤਾ। ਹਾਲਾਂਕਿ, ਉਹ ਗੁਜਰਾਤ ਤੋਂ ਰਾਜ ਸਭਾ ਮੈਂਬਰ ਬਣੇ ਰਹਿਣਗੇ। ਰਾਜ ਸਭਾ ਚੇਅਰਮੈਨ ਜਗਦੀਪ ਧਨਖੜ ਨੇ ਹਿਮਾਚਲ ਪ੍ਰਦੇਸ਼ ਸੀਟ ਤੋਂ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਰਾਜ ਸਭਾ ਸੰਸਦੀ ਬੁਲੇਟਿਨ ਵਿੱਚ ਕਿਹਾ ਗਿਆ ਹੈ, ‘‘ਹਿਮਾਚਲ ਪ੍ਰਦੇਸ਼ ਸੂਬੇ ਦੀ ਨੁਮਾਇੰਦਗੀ ਕਰਨ ਵਾਲੇ ਸੂਬਿਆਂ ਦੀ ਕੌਂਸਲ (ਰਾਜ ਸਭਾ) ਤੋਂ ਚੁਣੇ ਗਏ ਜਗਤ ਪ੍ਰਕਾਸ਼ ਨੱਢਾ ਨੇ ਰਾਜ ਸਭਾ ਵਿੱਚ ਆਪਣੀ ਸੀਟ ਤੋਂ ਅਸਤੀਫ਼ਾ ਦੇ ਦਿੱਤਾ ਹੈ।’
Total Views: 156 ,
Real Estate



















