
ਪੰਜਾਬ ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿਚ ਬਜਟ ਪੇਸ਼ ਕਰ ਦਿਤਾ ਹੈ। ਸਾਲ 2024-25 ਲਈ ਇਹ ਬਜਟ 2 ਲੱਖ 4 ਹਜ਼ਾਰ 918 ਕਰੋੜ ਰੁਪਏ ਹੈ। ਬਜਟ ਭਾਸ਼ਣ ਦੀ ਸ਼ੁਰੂਆਤ ਵਿਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿਚ 40 ਹਜ਼ਾਰ ਤੋਂ ਵੱਧ ਨੌਕਰੀਆਂ ਦਿਤੀਆਂ ਗਈਆਂ ਹਨ। ਉਨ੍ਹਾਂ ਨੇ ਖੇਤੀ ਲਈ 13 ਹਜ਼ਾਰ 784 ਕਰੋੜ ਰੁਪਏ ਦਾ ਬਜਟ ਰੱਖਿਆ। ਉਨ੍ਹਾਂ ਸਕੂਲੀ ਸਿੱਖਿਆ ਲਈ 16 ਹਜ਼ਾਰ 967 ਕਰੋੜ ਰੁਪਏ ਦਾ ਬਜਟ ਰੱਖਿਆ।
Total Views: 227 ,
Real Estate



















