ਸ਼੍ਰੋਮਣੀ ਅਕਾਲੀ ਦਲ ਵਿੱਚ ਰਲੇਵੇਂ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੋ ਫਾੜ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵਿੱਚ ਰਲੇਵੇਂ ਦਾ ਵਿਰੋਧ ਕਰ ਰਹੇ ਆਗੂਆਂ ਵੱਲੋਂ ਭਲਕੇ 6 ਮਾਰਚ ਨੂੰ ਜਲੰਧਰ ਵਿੱਚ ਮੀਟਿੰਗ ਸੱਦ ਲਈ ਹੈ। ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਆਪਣੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰ ਲਈ ਹੈ ਪਰ ਇਸ ਜਥੇਬੰਦੀ ਦੇ ਕੁਝ ਆਗੂ ਇਸ ਫ਼ੈਸਲੇ ਤੋਂ ਅਸਹਿਮਤ ਹਨ। ਇਨ੍ਹਾਂ ਅਸਹਿਮਤ ਆਗੂਆਂ ਵੱਲੋਂ ਅਗਲੀ ਰਣਨੀਤੀ ਬਾਰੇ ਵਿਚਾਰ ਕਰਨ ਲਈ ਭਲਕੇ 6 ਮਾਰਚ ਨੂੰ ਜਲੰਧਰ ਵਿੱਚ ਮੀਟਿੰਗ ਸੱਦੀ ਗਈ ਹੈ। ਇਸ ਦਾ ਖੁਲਾਸਾ ਕਰਦਿਆਂ ਭਾਈ ਮੋਹਕਮ ਸਿੰਘ ਜੋ ਜਥੇਬੰਦੀ ਦੇ ਧਾਰਮਿਕ ਵਿੰਗ ਦੇ ਮੁਖੀ ਹਨ ਨੇ ਕਿਹਾ ਇੱਕ ਸਮਾਂ ਸੀ ਜਦੋਂ ਢੀਂਡਸਾ ਤੇ ਉਨ੍ਹਾਂ ਦੇ ਸਾਥੀ ਕਹਿੰਦੇ ਸਨ ਕਿ ਪੰਥ ਦੋਖੀਆਂ ਨਾਲ ਕਦੇ ਵੀ ਸ਼ਾਮਲ ਨਹੀਂ ਹੋਣਗੇ, ਪਰ ਉਨ੍ਹਾਂ ਮੁੜ ਰਲੇਵਾਂ ਕਰ ਲਿਆ ਹੈ। ਇਸ ਲਈ ਇਸ ਮਮਲੇ ਨੂੰ ਵਿਚਾਰਨ ਲਈ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਬਰਕਰਾਰ ਰਹੇਗਾ। ਢੀਡਸਾ ਤੇ ਉਨ੍ਹਾਂ ਦੇ ਸਾਥੀਆਂ ਨੇ ਪਾਰਟੀ ਛੱਡੀ ਹੈ ਨਾ ਕਿ ਪਾਰਟੀ ਖ਼ਤਮ ਹੋਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਜ਼ਿੰਦਾ ਰੱਖਿਆ ਜਾਵੇਗਾ ਤੇ ਭਲਕੇ ਹੋਣ ਵਾਲੀ ਮੀਟਿੰਗ ਵਿੱਚ ਇਸ ਸਬੰਧੀ ਅਗਲੀ ਰਣਨੀਤੀ ਵਿਚਾਰੀ ਜਾਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਢੀਂਡਸਾ ਨੇ ਪੁੱਤਰ ਮੋਹ ਕਾਰਨ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਬਰਕਰਾਰ ਰਹੇਗਾ-ਭਾਈ ਮੋਹਕਮ ਸਿੰਘ
Total Views: 247 ,
Real Estate




















