ਬਾਜਵਾ , ਵੜਿੰਗ ਸਮੇਤ 9 ਕਾਂਗਰਸੀ ਵਿਧਾਇਕਾਂ ਨੂੰ ਮਾਰਸਲਾਂ ਨੇ ਸਦਨ ‘ਚੋਂ ਬਾਹਰ ਕੱਢਿਆ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਚੌਥੇ ਦਿਨ ਬਜਟ ਉਪਰ ਬਹਿਸ ਹੋ ਰਹੀ ਸੀ । ਵਿਰੋਧੀ ਧਿਰ ਵੱਲੋਂ ਸਵਾਲ ਚੁੱਕੇ ਜਾ ਰਹੇ ਸਨ ਅਤੇ ਸੱਤਾਧਾਰੀ ਧਿਰ ਜਵਾਬ ਦੇ ਰਹੀ ਸੀ ।
ਇਸ ਦੌਰਾਨ ਸਦਨ ਵਿੱਚ ਬੋਲਦੇ ਸਮੇਂ ਸਪੀਕਰ ਨੇ ਕਾਂਗਰਸ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵਿਚਾਲਿਓ ਰੋਕ ਦਿੱਤਾ। ਸਪੀਕਰ ਕੁਲਤਾਰ ਸੰਧਵਾਂ ਨੇ ਕਿਾ ਕਿ ਤੁਹਾਡਾ ਸਮਾਂ ਪੂਰਾ ਹੋ ਗਿਆ । ਇਸ ਮਗਰੋਂ ਕਾਂਗਰਸੀ ਵਿਧਾਇਕਾਂ ਨੇ ਹੰਗਾਮਾ ਕੀਤਾ ।
ਜਿਸ ਮਗਰੋਂ ਸਪੀਕਰ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ 9 ਕਾਂਗਰਸੀ ਵਿਧਾਇਕਾਂ ਨੂੰ ਅੱਜ ਦੇ ਦਿਨ ਲਈ ਮੁਅੱਤਲ ਕਰ ਦਿੱਤਾ । ਇਹਨਾ ਵਿਧਾਇਕਾਂ ਨੂੰ ਮਾਰਸ਼ਲ ਬੁਲਾ ਕੇ ਸਦਨ ਵਿੱਚੋਂ ਬਾਹਰ ਕੱਢਿਆ ਗਿਆ ।

Total Views: 225 ,
Real Estate