‘ਆਪ’ ਸਰਕਾਰ ਵੱਲੋਂ ਸੂਬੇ ਦੇ ਫੰਡਾਂ ਦੀ ਦੁਰਵਰਤੋ ਸਬੰਧੀ ਪਟੀਸ਼ਨ ‘ਤੇ ਸੁਣਵਾਈ 24 ਅਪਰੈਲ ਨੂੰ

ਆਰਟੀਆਈ ਐਕਟੀਵਿਸਟ ਮਾਣਿਕ ਗੋਇਲ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਦਾਇਰ ਕੀਤੀ ਗਈ ਇੱਕ ਪਟੀਸ਼ਨ ਨੂੰ ਮਨਜੂਰ ਕਰਦੇ ਹੋਏ ਮਾਣਯੋਗ ਹਾਈਕੋਰਟ ਨੇ ਇਸਦੀ ਅਗਲੀ ਸੁਣਵਾਈ 24 ਅਪਰੈਲ 2024 ਨੂੰ ਰੱਖੀ ਹੈ। ਇਸ ਸਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।
ਪਟੀਸ਼ਨਰ ਮਾਣਿਕ ਗੋਇਲ ਵੱਲੋਂ ਦਾਇਰ ਪਟੀਸ਼ਨ ‘ਚ ਆਖਿਆ ਗਿਆ ਕਿ ਮੌਜੂਦਾ ਭਗਵੰਤ ਮਾਨ ਸਰਕਾਰ ਵੱਲੋਂ ਆਰਥਿਕ ਮੰਦਹਾਲੀ ਝੱਲ ਰਹੇ ਸੂਬਾ ਪੰਜਾਬ ਦੇ ਫੰਡਾਂ ਦੀ ਰਾਜਨੀਤਕ ਮੁਫਾਦ ਲਈ ਦੁਰਵਰਤੋ ਕੀਤੀ ਜਾ ਰਹੀ ਹੈ। ਜਿਸ ਸਬੰਧੀ ਆਉਣ ਵਾਲੇ ਦਿਨਾਂ ‘ਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਸ੍ਰੀ ਗੋਇਲ ਨੇ ਦੋਸ਼ ਲਾਇਆ ਕਿ ਰੈਲੀਆਂ ਅਤੇ ਜਲਸਿਆਂ ‘ਚ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਪੈਸੇ ਨੂੰ ਪਾਣੀ ਵਾਂਗ ਵਹਾਇਆ ਜਾ ਰਿਹਾ ਹੈ।

Total Views: 169 ,
Real Estate