ED ਵੱਲੋਂ ਸੰਮਨ ਦੀ ਪਾਲਣਾ ਨਾ ਕਰਨ ’ਤੇ ਕੇਜਰੀਵਾਲ ਵਿਰੁੱਧ ਨਵੀਂ ਸ਼ਿਕਾਇਤ ਦਰਜ

ਈ.ਡੀ. ਨੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ ’ਚ ਸੰਮਨ ਦੀ ਪਾਲਣਾ ਨਾ ਕਰਨ ’ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਹੈ। ਤਾਜ਼ਾ ਸ਼ਿਕਾਇਤ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐੱਮ.ਐੱਲ.ਏ.) ਦੀ ਧਾਰਾ 50 ਤਹਿਤ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ ਨੂੰ ਫੈਡਰਲ ਇਨਵੈਸਟੀਗੇਸ਼ਨ ਏਜੰਸੀ (ਆਪ) ਵਲੋਂ ਜਾਰੀ ਸੰਮਨ ਨੰਬਰ 4 ਤੋਂ 8 ਦੀ ਪਾਲਣਾ ਨਾ ਕਰਨ ਨਾਲ ਸਬੰਧਤ ਹੈ। ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਦਿਵਿਆ ਮਲਹੋਤਰਾ ਦੀ ਅਦਾਲਤ ਨੇ ਮਾਮਲੇ ਦੀ ਸੁਣਵਾਈ ਵੀਰਵਾਰ ਨੂੰ ਤੈਅ ਕੀਤੀ ਹੈ। ਈ.ਡੀ. ਨੇ ਇਸ ਤੋਂ ਪਹਿਲਾਂ ਸਥਾਨਕ ਅਦਾਲਤ ’ਚ ਪਟੀਸ਼ਨ ਦਾਇਰ ਕਰ ਕੇ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਕੇਜਰੀਵਾਲ ਨੂੰ ਜਾਰੀ ਪਹਿਲੇ ਤਿੰਨ ਸੰਮਨਾਂ ’ਚ ਪੇਸ਼ ਨਾ ਹੋਣ ’ਤੇ ਉਨ੍ਹਾਂ ਵਿਰੁਧ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਸੀ। ਏ.ਸੀ.ਐਮ.ਐਮ. ਮਲਹੋਤਰਾ ਦੀ ਅਦਾਲਤ ਨੇ ਮਾਮਲੇ ਦੀ ਸੁਣਵਾਈ 16 ਮਾਰਚ ਨੂੰ ਤੈਅ ਕੀਤੀ ਹੈ। ਕੇਜਰੀਵਾਲ (55) ਨੇ ਈ.ਡੀ. ਦੇ ਸਾਰੇ ਅੱਠ ਸੰਮਨਾਂ ਨੂੰ ਗੈਰ-ਕਾਨੂੰਨੀ ਦਸਿਆ ਸੀ ਅਤੇ ਪਿਛਲੀ ਵਾਰ ਸੰਘੀ ਏਜੰਸੀ ਨੂੰ ਸੂਚਿਤ ਕੀਤਾ ਸੀ ਕਿ 12 ਮਾਰਚ ਤੋਂ ਬਾਅਦ ਵੀਡੀਉ ਕਾਨਫਰੰਸਿੰਗ ਰਾਹੀਂ ਉਨ੍ਹਾਂ ਤੋਂ ਪੁੱਛ-ਪੜਤਾਲ ਕੀਤੀ ਜਾ ਸਕਦੀ ਹੈ।

Total Views: 122 ,
Real Estate