ਦਿੱਲੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਸਾਈਬਾਬਾ ਨਾਗਪੁਰ ਦੀ ਜੇਲ੍ਹ ’ਚੋਂ ਰਿਹਾਅ

ਬੰਬੇ ਹਾਈ ਕੋਰਟ ਨੇ ਬਰੀ ਕੀਤੇ ਦਿੱਲੀ ਯੂਨੀਵਰਸਿਟੀ (ਡੀਯੂ) ਦੇ ਸਾਬਕਾ ਪ੍ਰੋਫੈਸਰ ਜੀਐੱਨ ਸਾਈਬਾਬਾ ਨੂੰ ਅੱਜ ਨਾਗਪੁਰ ਕੇਂਦਰੀ ਜੇਲ੍ਹ ’ਚੋਂ ਰਿਹਾਅ ਕੀਤਾ ਗਿਆ। ਅਦਾਲਤ ਨੇ ਮੰਗਲਵਾਰ ਨੂੰ ਸਾਈਬਾਬਾ ਨੂੰ ਬਰੀ ਕਰਨ ਦਾ ਹੁਕਮ ਦਿੱਤਾ ਸੀ। ਉਨ੍ਹਾਂ ਨੂੰ ਕਥਿਤ ਮਾਓਵਾਦੀ ਸਬੰਧਾਂ ਦੇ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਸਾਈਬਾਬਾ ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ ਅਧੀਨ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ 2017 ਤੋਂ ਇੱਥੇ ਜੇਲ੍ਹ ਵਿੱਚ ਸੀ। ਇਸ ਤੋਂ ਪਹਿਲਾਂ ਉਹ 2014 ਤੋਂ 2016 ਤੱਕ ਇਸ ਜੇਲ੍ਹ ਵਿੱਚ ਸੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਸੀ। ਸਰੀਰਕ ਅਪੰਗਤਾ ਕਾਰਨ ਵ੍ਹੀਲਚੇਅਰ ਦੀ ਵਰਤੋਂ ਕਰਨ ਵਾਲੇ ਸਾਈਬਾਬਾ ਨੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ, ‘ਮੇਰੀ ਸਿਹਤ ਬਹੁਤ ਖਰਾਬ ਹੈ। ਮੈਂ ਗੱਲ ਨਹੀਂ ਕਰ ਸਕਦਾ। ਮੈਨੂੰ ਪਹਿਲਾਂ ਇਲਾਜ ਕਰਵਾਉਣਾ ਪਵੇਗਾ, ਫਿਰ ਹੀ ਮੈਂ ਗੱਲ ਕਰ ਸਕਾਂਗਾ।’

Total Views: 148 ,
Real Estate