ਕਾਂਗਰਸ ਨੂੰ ਝਟਕਾ ਦਿੰਦਿਆਂ ਇਸ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਜੀਪੀ 2017 ਵਿੱਚ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਬੱਸੀ ਪਠਾਣਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ। ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਸੇ ਹਲਕੇ ਤੋਂ ਚੋਣ ਲੜੇ ਸਨ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੀਪੀ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਫਤਹਿਗੜ੍ਹ ਸਾਹਿਬ ਵਿੱਚ ‘ਆਪ’ ਨੂੰ ਹੁਲਾਰਾ ਮਿਲੇਗਾ। ਜੀਪੀ ਨੇ ਕਿਹਾ ਕਿ ਕਾਂਗਰਸ ਛੱਡਣ ਦਾ ਮੁੱਖ ਕਾਰਨ ਪਾਰਟੀ ਵਿੱਚ ਅਨੁਸ਼ਾਸਨ ਦੀ ਕਮੀ ਹੈ। ਉਹ ਮੁੱਖ ਮੰਤਰੀ ਦੇ ਕੰਮ ਤੋਂ ਬਹੁਤ ਪ੍ਰਭਾਵਿਤ ਹੋਏ ਹਨ।
Total Views: 135 ,
Real Estate




















