ਖੱਟਰ ਨੇ ਵਿਧਾਇਕ ਅਹੁਦੇ ਤੋਂ ਵੀ ਦਿੱਤਾ ਅਸਤੀਫਾ

ਹਰਿਆਣਾ ਦੇ ਨਵੇਂ ਬਣੇ ਸੀ.ਐਮ. ਨਾਇਬ ਸਿੰਘ ਸੈਣੀ ਨੇ ਵਿਧਾਨ ਸਭਾ ਵਿਚ ਬੋਲਦਿਆਂ ਕਿਹਾ ਕਿ ਮਨੋਹਰ ਲਾਲ ਖੱਟੜ ਨੇ ਬਹੁਤ ਛੋਟੇ ਵਰਕਰ ਨੂੰ ਜ਼ਿੰਮੇਵਾਰੀ ਸੌਂਪੀ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿਧਾਨ ਸਭਾ ਸੈਸ਼ਨ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮੈਂ ਇਕ ਨਿਮਰ ਪਰਿਵਾਰਕ ਪਿਛੋਕੜ ਤੋਂ ਆਇਆ ਹਾਂ, ਮੇਰੇ ਪਰਿਵਾਰ ਵਿਚ ਕੋਈ ਵੀ ਰਾਜਨੀਤੀ ਵਿਚ ਨਹੀਂ ਹੈ। ਮੈਂ ਸਿਰਫ਼ ਭਾਜਪਾ ਦਾ ਇਕ ਪਾਰਟੀ ਵਰਕਰ ਹਾਂ ਅਤੇ ਅੱਜ ਮੈਨੂੰ ਇੰਨਾ ਵੱਡਾ ਮੌਕਾ ਦਿੱਤਾ ਗਿਆ ਹੈ। ਮੈਂ ਇਹ ਜ਼ਰੂਰ ਕਹਾਂਗਾ ਕਿ ਇਹ ਤਾਂ ਹੀ ਸੰਭਵ ਹੋ ਸਕਦਾ ਹੈ। ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵਿਧਾਇਕ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਹੈ ।

Total Views: 225 ,
Real Estate