ਟਕਸਾਲੀਆਂ ਨੇ ਬੀਬੀ ਖਾਲੜਾ ਦੇ ਹੱਕ ‘ਚ ਆਪਣਾ ਉਮੀਦਵਾਰ ਲਿਆ ਵਾਪਸ

ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਏਕਤਾ ਪਾਰਟੀ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿੱਚ ਆਪਣੇ ਉਮੀਦਵਾਰ ਜਨਰਲ ਜੇਜੇ ਸਿੰਘ ਨੂੰ ਵਾਪਸ ਲੈ ਲਿਆ ਹੈ। ਅਕਾਲੀ ਦਲ ਟਕਸਾਲੀ ਨੇ ਜੇਜੇ ਸਿੰਘ ਦੀ ਉਮੀਦਵਾਰੀ ਦਾ ਐਲਾਨ ਪਹਿਲਾਂ ਕੀਤਾ ਸੀ ਜਦਕਿ ਬੀਬੀ ਖਾਲੜਾ ਦੀ ਉਮੀਦਵਾਰੀ ਦਾ ਐਲਾਨ ਦੋ ਦਿਨਾਂ ਬਾਅਦ ਕੀਤਾ ਗਿਆ। ਪੰਜਾਬ ਏਕਤਾ ਪਾਰਟੀ ਦੇ ਐਡਹਾਕ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੂੰ ਆਪਣਾ ਉਮੀਦਵਾਰ ਵਾਪਸ ਲੈਣ ਦੀ ਅਪੀਲ ਕੀਤੀ ਸੀ। ਇਸੇ ਤਰ੍ਹਾਂ ਗੱਠਜੋੜ ਦੀਆਂ ਕੋਸ਼ਿਸ਼ਾਂ ਵਿੱਚ ਜੁਟੇ ਐਡਵੋਕੇਟ ਐਚਐਸ ਫੂਲਕਾ ਨੇ ਵੀ ਦੂਜੀਆਂ ਧਿਰਾਂ ਨੂੰ ਅਪੀਲ ਕੀਤੀ ਸੀ ਕਿ ਬੀਬੀ ਖਾਲੜਾ ਦੇ ਹੱਕ ਵਿੱਚ ਉਮੀਦਵਾਰ ਨਾ ਉਤਾਰਿਆ ਜਾਵੇ। ਬ੍ਰਹਮਪੁਰਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਇਹ ਫ਼ੈਸਲਾ ਬੀਬੀ ਖਾਲੜਾ ਦੇ ਪਤੀ ਵੱਲੋਂ ਪੰਥ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਦੇਖਦੇ ਹੋਏ ਕੀਤਾ ਗਿਆ ਹੈ।

Total Views: 331 ,
Real Estate